ਫਰੀਦਕੋਟ ਫਿਰੋਜ਼ਪੁਰ ਰਾਜ ਮਾਰਗ 15 ‘ਤੇ ਵੱਡਾ ਹਾਦਸਾ ਵਾਪਰਿਆ। ਜਿਸ ‘ਚ ਸਵਿਫਟ ਕਾਰ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬੇਅੰਤ ਸਿੰਘ ਵਾਸੀ ਪਿੰਡ ਬੁਰਜ ਮਸਤਾ ਵਜੋਂ ਹੋਈ ਹੈ। ਉਹ ਸਵੇਰੇ ਡਿਊਟੀ ਲਈ ਜਾ ਰਿਹਾ ਸੀ ਤੇ ਇੱਕ ਪ੍ਰਾਈਵੇਟ ਬੱਸ ਕੰਪਨੀ ਵਿੱਚ ਕੰਡਕਟਰ ਸੀ।