ਡਾਕਟਰਾਂ ਉੱਪਰ ਹੋ ਰਹੇ ਹਮਲਿਆਂ ਖਿਲਾਫ ਆਈ.ਐਮ.ਏ ਫਗਵਾੜਾ ਵੱਲੋਂ ਵੀ ਰੋਸ ਪ੍ਰਦਰਸ਼ਨ

ਫਗਵਾੜਾ, 18 ਜੂਨ (ਰਮਨਦੀਪ) – ਪੂਰੇ ਭਾਰਤ ਵਿਚ 4 ਲੱਖ ਦੇ ਕਰੀਬ ਡਾਕਟਰਾਂ ਵੱਲੋਂ ਦੇਸ਼ ਭਰ ਵਿਚ ਡਾਕਟਰਾਂ ਉੱਪਰ ਹੋ ਰਹੇ ਹਮਲਿਆਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਦੇ ਤਹਿਤ ਆਈ.ਐਮ.ਏ ਫਗਵਾੜਾ ਵੱਲੋਂ ਵੀ ਪ੍ਰਧਾਨ ਡਾ. ਸੋਹਨ ਲਾਲ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਡਾਕਟਰਾਂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਡਾਕਟਰ ਆਪਣੀ ਜਾਨ ਜੋਖਿਮ ਵਿਚ ਪਾ ਕੇ ਮਰੀਜ਼ਾਂ ਦਾ ਇਲਾਜ ਕਰ ਰਹੇ ਹਨ ਪਰ ਫਿਰ ਵੀ ਉਨਾਂ ਉੱਪਰ ਜਾਨਲੇਵਾ ਹਮਲੇ ਹੋ ਰਹੇ ਹਨ ਜੋ ਕਿ ਬਰਦਾਸ਼ਤ ਨਹੀਂ ਕੀਤੇ ਜਾ ਸਕਦੇ। ਉਨ੍ਹਾਂ ਡਾਕਟਰਾਂ ਉੱਪਰ ਹੋ ਰਹੇ ਹਮਲਿਆਂ ਨੂੰ ਰੋਕਣ ਲਈ ਕੇਂਦਰ ਸਰਕਾਰ ਪਾਸੋਂ ਕਾਨੂੰਨ ਬਣਾਉਣ ਦੀ ਮੰਗ ਕੀਤੀ ਤਾਂ ਕਿ ਜੋ ਡਾਕਟਰਾਂ ਉੱਪਰ ਹਮਲੇ ਕਰਦੇ ਹਨ ਉਨ੍ਹਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਹੋ ਸਕੇ।ਉਨ੍ਹਾਂ ਸਾਰੀਆਂ ਰਾਜਨੀਤਿਕ ਅਤੇ ਸਮਾਜਿਕ ਜਥੇਬੰਦੀਆਂ ਨੂੰ ਵੀ ਡਾਕਟਰਾਂ ਦੇ ਹੱਕ ਵਿਚ ਆਉਣ ਦੀ ਅਪੀਲ ਕੀਤੀ ਤਾਂ ਜੋ ਡਾਕਟਰਾਂ ਦੇ ਡਿੱਗਦੇ ਜਾ ਰਹੇ ਮਨੋਬਲ ਨੂੰ ਉੱਪਰ ਚੁੱਕਿਆ ਜਾ ਸਕੇ।

Leave a Reply

Your email address will not be published. Required fields are marked *