ਪੰਜਾਬ ਵਿਜ਼ਨ-2047 ‘ਚ ਪਹੁੰਚੇ CM ਭਗਵੰਤ ਮਾਨ, ਪ੍ਰਦੂਸ਼ਣ ਵਾਲੇ ਮਸਲੇ ‘ਤੇ ਦਿੱਤਾ ਵੱਡਾ ਬਿਆਨ

ਪੰਜਾਬ ਯੂਨੀਵਰਸਿਟੀ ‘ਚ ਹੋ ਰਹੇ ‘ਪੰਜਾਬ ਵਿਜ਼ਨ-2047’ ਕਨਕਲੇਵ ਪ੍ਰੋਗਰਾਮ ‘ਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ। ਮੁੱਖ ਮੰਤਰੀ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਰਾਲੀ ਦੀ ਸਮੱਸਿਆ ਲਈ ਸਾਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹਾਂ। ਇਸ ਮੁੱਦੇ ‘ਤੇ ਕੋਈ ਬਲੇਮ ਗੇਮ ਨਹੀਂ ਹੋਣੀ ਚਾਹੀਦੀ। ਇੱਕ ਦੂਜੇ ਨੂੰ ਜ਼ਿੰਮੇਵਾਰ ਠਹਿਰਾਉਣਾ ਠੀਕ ਨਹੀਂ, ਇਸ ਸਮੱਸਿਆ ਦੇ ਹੱਲ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਪਰਾਲੀ ਪੈਦਾ ਹੁੰਦੀ ਹੈ, ਪਰ ਚੌਲ ਪੰਜਾਬੀਆਂ ਦੀ ਖੁਰਾਕ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦੇ ਕਿਸਾਨ ਚੌਲ ਦਿੰਦੇ ਹਨ ਤਾਂ ਅੰਨਦਾਤਾ ਕਹਾਉਂਦੇ ਹਨ ਪਰ ਜਦੋਂ ਝੋਨੇ ਤੋਂ ਪਰਾਲੀ ਪੈਦਾ ਹੁੰਦੀ ਹੈ ਤਾਂ ਕਿਸਾਨਾਂ ‘ਤੇ ਪਰਚੇ ਦਰਜ ਕੀਤੇ ਜਾਂਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਦਿੱਲੀ ਵਾਲੇ ਕਹਿੰਦੇ ਹਨ ਕਿ ਪੰਜਾਬ ਦਾ ਧੂੰਆਂ ਆ ਰਿਹਾ ਹੈ। ਸਾਡਾ ਧੂੰਆਂ ਦਿੱਲੀ ਅਤੇ ਹਰਿਆਣਾ ਵਿੱਚ ਹਰ ਪਾਸੇ ਘੁੰਮ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡਾ ਧੂੰਆਂ ਗੇੜੇ ਹੀ ਦੇਈ ਜਾਂਦਾ ? ਮੁੱਖ ਮੰਤਰੀ ਨੇ ਕਿਹਾ ਕਿ ਸਾਢੇ ਤਿੰਨ ਲੱਖ ਲੋਕਾਂ ਨੇ ਮੈਨੂੰ ਪੰਜਾਬ ਦਾ ਮੁਖੀ ਚੁਣਿਆ ਹੈ। ਪਰਿਵਾਰ ਦੇ ਸਾਰੇ ਮੈਂਬਰਾਂ ਦੀ ਗੱਲ ਸੁਣਨਾ ਵੀ ਮਕਾਨ ਮਾਲਕ ਦੀ ਜ਼ਿੰਮੇਵਾਰੀ ਹੈ। ਅਜਿਹੇ ਵਿੱਚ ਪੰਜਾਬ ਨੂੰ ਅੱਗੇ ਲਿਜਾਣ ਲਈ ਸਾਰਿਆਂ ਦੀ ਰਾਏ ਜ਼ਰੂਰੀ ਹੈ। ਕੁਦਰਤ ਨੇ ਪੰਜਾਬ ਵਿੱਚ ਕੋਈ ਵੀ ਕਮੀ ਨਹੀਂ ਛੱਡੀ ਜੋ ਸੂਬੇ ਨੂੰ ਕਾਮਯਾਬੀ ਵੱਲ ਨਾ ਲੈ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅੰਨ ਦਾ ਭੰਡਾਰ ਹੈ। ਅਸੀਂ ਦੇਸ਼ ਨੂੰ 182 ਲੱਖ ਮੀਟ੍ਰਿਕ ਚੌਲ ਦੇ ਰਹੇ ਹਾਂ। ਅਸੀਂ ਦੇਸ਼ ਨੂੰ ਸਿਰਫ ਚੌਲ ਹੀ ਨਹੀਂ ਦੇ ਰਹੇ, ਸਗੋਂ ਆਪਣਾ ਪਾਣੀ ਵੀ ਦੇ ਰਹੇ ਹਾਂ। ਝੋਨੇ ਦੀ ਪੈਦਾਵਾਰ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿੱਗ ਰਿਹਾ ਹੈ। ਅੱਧਾ ਪੰਜਾਬ ਡਾਰਕ ਜ਼ੋਨ ਵਿੱਚ ਆ ਗਿਆ ਹੈ। ਇਸ ਲਈ ਕਿਸਾਨ ਵੀ ਜ਼ਿੰਮੇਵਾਰ ਨਹੀਂ ਹੈ। ਕਿਉਂਕਿ ਉਨ੍ਹਾਂ ਕੋਲ ਕੋਈ ਵਿਕਲਪ ਵੀ ਨਹੀਂ ਹੈ। ਇਸ ਦੇ ਨਾਲ ਹੀ ਕਿਸਾਨਾਂ ਦੀ ਆਰਥਿਕ ਮਦਦ ਵੀ ਕਰਨੀ ਪਵੇਗੀ।

Leave a Reply

Your email address will not be published. Required fields are marked *