ਅੱਜ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਜਥੇਦਾਰ ਦੇ ਨਾਮ ਬੇਨਤੀ ਪੱਤਰ ਦੇਣ ਆਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਪੈਰ ’ਤੇ ਅਚਾਨਕ ਸੱਟ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸੈਕਰਟ੍ਰੀਏਟ ਵਿਚ ਕੁਰਸੀ ਟੁੱਟਣ ਕਾਰਨ ਇਹ ਹਾਦਸਾ ਵਾਪਰਿਆ ਹੈ। ਜਿਸ ਤੋਂ ਬਾਅਦ ਸੁਖਬੀਰ ਬਾਦਲ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਵਲੋਂ ਸੁਖਬੀਰ ਸਿੰਘ ਬਾਦਲ ਦਾ ਪੈਰ ‘ਤੇ ਪਲੱਸਤਰ ਲਗਾਇਆ ਗਿਆ ਹੈ। ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਸ ਸੰਬੰਧੀ ਟਵੀਟ ਕਰਦਿਆਂ ਕਿਹਾ ਕਿ “ਸਾਰਿਆਂ ਨੂੰ ਸੂਚਿਤ ਕੀਤਾ ਕਿ ਅੱਜ ਅੰਮ੍ਰਿਤਸਰ ਵਿਖੇ ਸੁਖਬੀਰ ਸਿੰਘ ਬਾਦਲ ਦੇ ਸੱਜੇ ਪੈਰ ਦੀ ਇੱਕ ਛੋਟੀ ਹੱਡੀ ਵਿੱਚ ਹਲਕਾ ਫ੍ਰੈਕਚਰ ਹੋ ਗਿਆ ਹੈ। ਚਿੰਤਾ ਦੀ ਕੋਈ ਗੱਲ ਨਹੀਂ ਹੈ। ਗੁਰੂ ਸਾਹਿਬ ਦੀ ਕਿਰਪਾ ਨਾਲ ਉਹ ਬਿਲਕੁਲ ਠੀਕ ਹਨ ਅਤੇ ਸਥਾਨਕ ਹਸਪਤਾਲ ਵਿੱਚ ਇਲਾਜ ਤੋਂ ਬਾਅਦ ਤੁਰੰਤ ਆਪਣੀ ਅਗਲੀ ਮੰਜ਼ਿਲ ਲਈ ਰਵਾਨਾ ਹੋ ਗਏ ਹਨ। ਆਪ ਸਭ ਦਾ ਧੰਨਵਾਦ।”