ਸੁਨੀਲ ਜਾਖੜ ਨੇ BJP ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੇ ਅਸਤੀਫ਼ੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਅਸਤੀਫ਼ੇ ਨੂੰ ਲੈ ਕੇ ਸੁਨੀਲ ਜਾਖੜ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅਸਤੀਫ਼ਾ ਅਜੇ ਪਾਰਟੀ ਹਾਈਕਮਾਂਡ ਕੋਲ ਹੈ ਅਤੇ ਉਹ ਜਦੋਂ ਚਾਹੁਣ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਸਕਦੇ ਹਨ। ਸੁਨੀਲ ਜਾਖੜ ਨੇ ਕਿਹਾ ਕਿ ਲੋਕ ਸਭਾ ਚੋਣਾਂ ‘ਚ ਭਾਵੇਂ ਪੰਜਾਬ ਵਿੱਚ ਉਨ੍ਹਾਂ ਦੀ ਵੋਟ ਪ੍ਰਤੀਸ਼ਤਤਾ ਵਧੀ ਹੈ ਪਰ ਭਾਜਪਾ ਨੂੰ ਪੰਜਾਬ ‘ਚ ਇਕ ਵੀ ਸੀਟ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਬਤੌਰ ਮੁਖੀ ਇਹ ਉਨ੍ਹਾਂ ਦੀ ਨਾਕਾਮੀ ਸੀ, ਇਸ ਲਈ ਉਨ੍ਹਾਂ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਅੱਗੇ ਕਿਹਾ ਕਿ- ਮੈਂ ਆਪਣੇ ‘ਤੇ ਫੈਲੀਅਰ ਦਾ ਧੱਬਾ ਨਹੀਂ ਲੱਗਣ ਦੇਣਾ ਚਾਹੁੰਦਾ।

Leave a Reply

Your email address will not be published. Required fields are marked *