ਸੰਘਣੀ ਧੁੰਦ ਕਾਰਨ ਪੰਜਾਬ ‘ਚ ਸੜਕ ਹਾਦਸਿਆਂ ਦਾ ਸਿਲਸਿਲਾ ਜਾਰੀ ਹੈ। ਸ਼ਨਿਚਰਵਾਰ ਨੂੰ ਫਗਵਾੜਾ ਵਿਖੇ ਭਿਆਨਕ ਸੜਕ ਹਾਦਸਾ ਵਾਪਰਨ ਕਰ ਕੇ ਬੱਚੇ ਸਮੇਤ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਦੀ ਖਬਰ ਹੈ। ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਰੋਡ ਨੇੜੇ ਪਿੰਡ ਜਗਜੀਤਪੁਰ ਵਿਖੇ ਇਕ ਬੱਸ ਤੇ ਰੇਹੜੇ ਦੀ ਜ਼ਬਰਦਸਤ ਟੱਕਰ ਹੋਣ ਕਾਰਨ ਇਕ ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ ਹੋਈ ਜਦਕਿ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਹ ਸਾਰੇ ਹਾਦਸੇ ਸਬੰਧੀ ਮ੍ਰਿਤਕ ਦੇ ਪਰਿਵਾਰਿਕ ਮੈਂਬਰ ਰਾਮਪਾਲ ਨੇ ਦੱਸਿਆ ਕਿ ਉਹ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਜਦੋਂ ਵਾਪਸ ਜਾ ਰਹੇ ਸਨ ਤਾਂ ਰਸਤੇ ਵਿੱਚ ਉਹਨਾਂ ਦੀ ਬੱਸ ਨਾਲ ਜ਼ਬਰਦਸਤ ਟੱਕਰ ਹੋ ਗਏ ਜਿਸ ਕਾਰਨ ਇਹ ਸਾਰਾ ਹਾਦਸਾ ਵਾਪਰ ਗਿਆ ਉਹਨਾਂ ਦੱਸਿਆ ਕਿ ਜਿਸ ਵਿੱਚ ਮੋਟਰਸਾਈਕਲ ਵਾਲੇ ਰੇੜੇ ਤੇ ਪੰਜ ਲੋਕ ਸਵਾਰ ਸਨ ਜਿਨਾਂ ਵਿੱਚੋਂ ਤਿੰਨ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖਮੀ ਹੋ ਗਏ ਹਨ।