ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੜ ਵਿਵਾਦਾਂ ਵਿੱਚ ਘਿਰ ਗਏ ਹਨ। ਚਰਨਜੀਤ ਸਿੰਘ ਚੰਨੀ ਨੇ ਔਰਤਾਂ ਖਿਲਾਫ ਵਿਵਾਦਿਤ ਟਿੱਪਣੀ ਕੀਤੀ ਹੈ, ਜਿਸ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ। ਕਿਹਾ ਕਿ ਹਰ ਵਾਰ ਔਰਤਾਂ ਨੂੰ ਟਾਰਗਟ ਕੀਤਾ ਜਾਂਦਾ ਹੈ। ਮਹਿਲਾ ਕਮਿਸ਼ਨ ਨੇ ਪੰਜਾਬ ਦੇ DGP ਨੂੰ ਇਸ ‘ਤੇ ਕਾਰਵਾਈ ਕਰਨ ਲਈ ਪੱਤਰ ਲਿਖਿਆ ਹੈ। ਜ਼ਿਕਰਯੋਗ ਹੈ ਕਿ ਗਿੱਦੜਬਾਹਾ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਪਹੁੰਚੇ ਚਰਨਜੀਤ ਸਿੰਘ ਚੰਨੀ ਦੀ ਔਰਤਾਂ ਪ੍ਰਤੀ ਵਿਵਾਦਤ ਟਿੱਪਣੀਆਂ ਕਰਨ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।