ਸੰਘਣੀ ਧੁੰਦ ਕਾਰਨ ਵਾਪਰਿਆ ਦਰਦਨਾਕ ਹਾਦਸਾ, ਦੋ ਯਾਰਾਂ ਦੀ ਸੜਕ ਹਾਦਸੇ ਵਿਚ ਇਕੱਠਿਆਂ ਹੋਈ ਮੌਤ

ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਪਿੰਡ ਮੋਹੀ ਨੇੜੇ ਧੁੰਦ ਕਾਰਨ ਭਿਆਨਕ ਹਾਦਸਾ ਵਾਪਰਿਆ ਹੈ। ਇਥੇ ਟਰੈਕਟਰ-ਟਰਾਲੀ ਨਾਲ ਦੋ ਮੋਟਰਸਾਈਕਲਾਂ ਦੀ ਭਿਆਨਕ ਟੱਕਰ ਹੋ ਗਈ। ਇਸ ਦੌਰਾਨ ਦੋ ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੇ ਨਾਮ ਨਵਦੀਪ ਸਿੰਘ ਪੁੱਤਰ ਰਣਜੀਤ ਸਿੰਘ (15 ਸਾਲ ) ਅਤੇ ਹਰਸਿਮਰਨ ਸਿੰਘ ਪੁੱਤਰ ਅਮਰਜੀਤ ਸਿੰਘ (16) ਦੱਸਿਆ ਜਾ ਰਿਹਾ ਹੈ। ਦੋਵੇਂ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਸਨ ਅਤੇ ਗਿਆਰਵੀਂ ਜਮਾਤ ਵਿਚ ਪੜ੍ਹਦੇ ਸਨ। ਇਕੱਤਰ ਜਾਣਕਾਰੀ ਅਨੁਸਾਰ ਪਿੰਡ ਮੋਹੀ ਦੇ ਕੈਂਪ ਖਾਲਸਾ ਸਕੂਲ ‘ਚ ਗਿਆਰਵੀਂ ਜਮਾਤ ‘ਚ ਪੜ੍ਹਦੇ ਨਵਦੀਪ ਸਿੰਘ (16 ਸਾਲ) ਪੁੱਤਰ ਰਣਜੀਤ ਸਿੰਘ ਤੇ ਹਰਸਿਮਰਨਜੀਤ ਸਿੰਘ ਪੁੱਤਰ ਅਮਰਜੀਤ ਸਿੰਘ ਦੋਨੋਂ ਆਪਣੇ ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਮੋਹੀ ਤੋਂ ਘੁਮਾਣ ਜਾ ਰਹੇ ਸਨ। ਸੰਘਣੀ ਧੁੰਦ ਕਾਰਨ ਅੱਗੇ ਜਾ ਰਹੀ ਟਰਾਲੀ ਨਾ ਦਿਖਣ ਕਾਰਣ ਦੋਨੋਂ ਮੋਟਰਸਾਈਕਲ ਟਕਰਾਉਣ ਕਾਰਨ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਪੁਸ਼ਟੀ ਥਾਣਾ ਸੁਧਾਰ ਵੱਲੋਂ ਕੀਤੀ ਜਾ ਚੁੱਕੀ ਹੈ। ਪੁਲਿਸ ਵਲੋਂ ਦੋਵਾਂ ਨੌਜਾਵਨਾਂ ਦੀਆਂ ਲਾਸ਼ਾਂ ਨੂੰ ਸੀਐਮਸੀ ਲੁਧਿਆਣਾ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

Leave a Reply

Your email address will not be published. Required fields are marked *