ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਸਾਹਮਣੇ ਆ ਗਏ ਹਨ। ‘ਆਪ’ ਉਮੀਦਵਾਰਾਂ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੀ ਚੱਬੇਵਾਲ, ਗੁਰਦਾਸਪੁਰ ਜ਼ਿਲ੍ਹੇ ਦੀ ਡੇਰਾ ਬਾਬਾ ਨਾਨਕ ਸੀਟ ਤੇ ਗਿੱਦੜਬਾਹਾ ਸੀਟ ਜਿੱਤੀ ਹੈ। ਚੱਬੇਵਾਲ ਤੋਂ ‘ਆਪ’ ਉਮੀਦਵਾਰ ਇਸ਼ਾਂਕ ਕੁਮਾਰ ਨੇ ਕਾਂਗਰਸ ਦੇ ਰਣਜੀਤ ਕੁਮਾਰ ਨੂੰ 28,690 ਵੋਟਾਂ ਨਾਲ ਹਰਾਇਆ। ਇਸ਼ਾਂਕ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਦਾ ਪੁੱਤਰ ਹੈ। ਡੇਰਾ ਬਾਬਾ ਨਾਨਕ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਗੁਰਦੀਪ ਸਿੰਘ ਰੰਧਾਵਾ ਜਿੱਤ ਚੁੱਕੇ ਹਨ। ਉਨ੍ਹਾਂ ਆਪਣੇ ਕੱਟਰ ਵਿਰੋਧੀ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਨੂੰ 5722 ਵੋਟਾਂ ਦੇ ਫਰਕ ਨਾਲ ਹਰਾਇਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਵੱਡੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਵਲੋਂ ਜਿੱਤ ਦੀ ਖੁਸ਼ੀ ਵਿਚ ਨਾਅਰੇ ਲਗਾਏ ਜਾ ਰਹੇ ਹਨ। ਵਿਧਾਨ ਸਭਾ ਹਲਕਾ ਬਰਨਾਲਾ ਜ਼ਿਮਨੀ ਚੋਣ ਨਤੀਜੇ ਵਿਚ ਕਾਂਗਰਸ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ 2147 ਵੋਟਾਂ ਨਾਲ ਜੇਤੂ ਹੋ ਗਏ ਹਨ। ਕਾਲਾ ਢਿੱਲੋ ਨੂੰ 28226, ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ 26079, ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋ 17937, ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਬਾਠ ਨੂੰ 16893 ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਗੋਵਿੰਦ ਸਿੰਘ ਸੰਧੂ ਨੂੰ 7896 ਵੋਟਾਂ ਮਿਲੀਆਂ ਹਨ।