ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਸਾਹਮਣੇ ਆ ਗਏ ਹਨ। ‘ਆਪ’ ਉਮੀਦਵਾਰਾਂ ਨੇ ਚਾਰ ਵਿਚੋਂ ਤਿੰਨ ਸੀਟਾਂ ਜਿੱਤ ਲਈਆਂ ਹਨ। ਇਸ ਉਮੀਦਵਾਰਾਂ ਦੀ ਇਸ ਸ਼ਾਨਦਾਰ ਜਿੱਤ ਲਈ ਸੀਐਮ ਭਗਵੰਤ ਮਾਨ ਨੇ ਵਧਾਈ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਜ਼ਿਮਨੀ ਚੋਣਾਂ ‘ਚ ਸ਼ਾਨਦਾਰ ਜਿੱਤ ਲਈ ਪੰਜਾਬੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਪੂਰੇ ਦੇਸ਼ ਵਿਚ ਦਿਨ-ਬ-ਦਿਨ ਬੁਲੰਦੀਆਂ ਛੂਹ ਰਹੀ ਹੈ। ਅਸੀਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਬਿਨਾਂ ਭੇਦਭਾਵ ਤੇ ਇਮਾਨਦਾਰੀ ਨਾਲ ਮਿਹਨਤ ਕਰ ਰਹੇ ਹਾਂ। ਮੁੱਖ ਮੰਤਰੀ ਮਾਨ ਨੇ ਇਹ ਵੀ ਕਿਹਾ ਕਿ ਜ਼ਿਮਨੀ ਚੋਣਾਂ ਦੌਰਾਨ ਪੰਜਾਬੀਆਂ ਨਾਲ ਕੀਤੇ ਹਰ ਵਾਅਦੇ ਨੂੰ ਅਸੀਂ ਪਹਿਲ ਦੇ ਆਧਾਰ ‘ਤੇ ਪੂਰਾ ਕਰਾਂਗੇ। ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਵੀ ਜਿੱਤ ਦੀ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ ਜ਼ਿਮਨੀ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਚਾਰ ਵਿੱਚੋਂ ਤਿੰਨ ਸੀਟਾਂ ਦੇ ਕੇ ਪੰਜਾਬ ਦੇ ਲੋਕਾਂ ਨੇ ਇਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਅਤੇ ਸਾਡੀ ਸਰਕਾਰ ਦੇ ਕੰਮਾਂ ਵਿਚ ਭਰੋਸਾ ਪ੍ਰਗਟਾਇਆ ਹੈ। ਪੰਜਾਬ ਵਾਸੀਆਂ ਦਾ ਬਹੁਤ ਬਹੁਤ ਧੰਨਵਾਦ ਅਤੇ ਸਾਰਿਆਂ ਨੂੰ ਵਧਾਈ।