ਮਿਲਖਾ ਸਿੰਘ ਦੇ ਦੇਹਾਂਤ ‘ਤੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਵੱਲੋਂ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ, 19 ਜੂਨ – ਕੋਰੋਨਾ ਸੰਕਰਮਣ ਨਾਲ ਜੂਝਣ ਤੋਂ ਬਾਅਦ ਭਾਰਤ ਦੇ ਮਹਾਨ ਦੌੜਾਕ ਮਿਲਖਾ ਸਿੰਘ ਬੀਤੀ ਰਾਤ ਅਕਾਲ ਚਲਾਣਾ ਕਰ ਗਏ।ਰਾਤ 11.30 ਵਜੇ ਉਨ੍ਹਾਂ ਨੇ ਆਖਰੀ ਸਾਹ ਲਿਆ।ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸੀ ਆਗੂ ਰਾਹੁਲ ਗਾਂਧੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Leave a Reply

Your email address will not be published. Required fields are marked *