ਜਲੰਧਰ ਵਿਚ ਬੱਸ ਦਾ ਹੋਇਆ ਐਕਸੀਡੈਂਟ, ਇਕ ਸਵਾਰੀ ਦੀ ਮੌਤ, ਬਾਕੀ ਗੰਭੀਰ ਜ਼ਖ਼ਮੀ

ਜਲੰਧਰ ਦੇ ਭੋਗਪੁਰ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜੰਮੂ ਦੇ ਰਹਿਣ ਵਾਲੇ ਵਿਦੇਸ਼ ਸ਼ਰਮਾ ਵਜੋਂ ਹੋਈ ਹੈ। ਜਿਸ ਦੀ ਉਮਰ 45 ਸਾਲ ਦੇ ਕਰੀਬ ਹੈ। ਦਿਨੇਸ਼ ਦਿੱਲੀ ਤੋਂ ਜੰਮੂ ਪਰਤ ਰਿਹਾ ਸੀ। ਇਹ ਹਾਦਸਾ ਭੋਗਪੁਰ ਦੇ ਪਚਰੰਗਾ ਅੱਡੇ ਕੋਲ ਵਾਪਰਿਆ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਇਸ ਘਟਨਾ ‘ਚ ਬੱਸ ਦਾ ਡਰਾਈਵਰ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ, ਜਿਸ ਦਾ ਇਲਾਜ ਚੱਲ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਤੜਕੇ ਵਾਪਰਿਆ। ਜਦੋਂ ਇਹ ਬੱਸ ਜਲੰਧਰ ਪਠਾਨਕੋਟ ਹਾਈਵੇਅ ‘ਤੇ ਸਥਿਤ ਪਚਰੰਗਾ ਅੱਡੇ ਨੇੜੇ ਪਹੁੰਚੀ ਤਾਂ ਕਿਸੇ ਅਣਪਛਾਤੇ ਵਾਹਨ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਅੰਦਰ ਸੌਂ ਰਿਹਾ ਦਿਨੇਸ਼ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਘਟਨਾ ਦੇ ਸਮੇਂ ਬੱਸ ਦੇ ਅੰਦਰ ਕਰੀਬ 20 ਤੋਂ 25 ਯਾਤਰੀ ਬੈਠੇ ਸਨ। ਪਰ ਦਿਨੇਸ਼ ਨੂੰ ਸਭ ਤੋਂ ਵੱਧ ਸੱਟ ਲੱਗੀ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਸਮੇਂ ਬੱਸ ਵਿੱਚ 20 ਤੋਂ 25 ਦੇ ਕਰੀਬ ਸਵਾਰੀਆਂ ਮੌਜੂਦ ਸਨ। ਸਾਰਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਦਿਨੇਸ਼ ਅਤੇ ਬੱਸ ਡਰਾਈਵਰ ਨੂੰ ਗੰਭੀਰ ਸੱਟਾਂ ਲੱਗੀਆਂ। ਡਰਾਈਵਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਬਾਕੀ ਯਾਤਰੀਆਂ ਨੂੰ ਮਾਮੂਲੀ ਇਲਾਜ ਤੋਂ ਬਾਅਦ ਰਵਾਨਾ ਕਰ ਦਿੱਤਾ ਗਿਆ।

Leave a Reply

Your email address will not be published. Required fields are marked *