ਬਠਿੰਡਾ ਦੇ ਇੱਕ ਨਿਜੀ ਹੋਟਲ ਵਿਚ ਬੀਤੀ ਰਾਤ ਚੱਲ ਰਹੀ ਜਨਮ ਦਿਨ ਪਾਰਟੀ ਵਿੱਚ ਅਚਾਨਕ ਬਾਹਰੋਂ ਆਏ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਵਿੱਚ 4 ਤੋਂ 5 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ, ਜਿਨਾਂ ਨੂੰ ਉਸ ਦੇ ਦੋਸਤਾਂ ਨੇ ਬਠਿੰਡਾ ਦੇ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ। ਥਾਣਾ ਕੋਤਵਾਲੀ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਡੀਐਸਪੀ ਹਰਵੰਤ ਸਿੰਘ ਦਾ ਕਹਿਣਾ ਹੈ ਕਿ ਜਨਮ ਦਿਨ ਦੀ ਪਾਰਟੀ ਦੌਰਾਨ ਕੁਝ ਨੌਜਵਾਨਾਂ ’ਚ ਕੁਝ ਝਗੜਾ ਹੋ ਗਿਆ ਸੀ। ਇਸ ਤੋਂ ਬਾਅਦ 2 ਅਣਪਛਾਤੇ ਵਿਅਕਤੀ ਆਏ ਅਤੇ ਉਨ੍ਹਾਂ ਨੇ ਅਚਾਨਕ ਫਾਇਰਿੰਗ ਕਰ ਦਿੱਤੀ। ਪੁਲਿਸ ਨੇ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਹੈ ਤੇ ਦੋਸ਼ੀਆਂ ਦੀ ਭਾਲ ਜਾਰੀ ਹੈ।