ਹੁਸ਼ਿਆਰਪੁਰ ਵਿਚ ਚੜ੍ਹਦੀ ਸਵੇਰ ਵੱਡਾ ਹਾਦਸਾ ਵਾਪਰਿਆ ਹੈ। ਇਥੇ ਟਾਂਡਾ ਉੜਮੁੜ ਕੋਲ ਪਿੰਡ ਕੁਰਾਲਾ ਵਿਚ ਸਵਾਰੀਆਂ ਨਾਲ ਭਰੀ ਬੱਸ ਪਲਟ ਗਈ। ਇਹ ਬੱਸ ਨਿੱਜੀ ਕੰਪਨੀ ਦੀ ਦੱਸੀ ਜਾ ਰਹੀ ਹੈ। ਹਾਦਸੇ ਵਿਚ ਸਵਾਰੀਆਂ ਨੂੰ ਸੱਟਾਂ ਲੱਗੀਆਂ ਹਨ। ਰਾਹਤ ਦੀ ਗੱਲ਼ ਹੈ ਕਿ ਹਾਦਸੇ ਵਿਚ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪੁਲਿਸ ਪਹੁੰਚ ਗਈ। ਇਹ ਹਾਦਸਾ ਸਵੇਰੇ ਕਰੀਬ 9.30 ਵਜੇ ਉਸ ਸਮੇਂ ਵਾਪਰਿਆ, ਜਦੋਂ ਤਲਵਾੜਾ ਤੋਂ ਜਲੰਧਰ ਜਾ ਰਹੀ ਬੱਸ ਅਚਾਨਕ ਬੇਕਾਬੂ ਹੋ ਕੇ ਸੜਕ ਨਜ਼ਦੀਕ ਖ਼ਤਾਨਾਂ ‘ਚ ਜਾ ਪਲਟੀ। ਮੌਕੇ ‘ਤੇ ਪਹੁੰਚ ਕੇ ਲੋਕਾਂ ਨੇ ਪਲਟੀ ਹੋਈ ਬੱਸ ‘ਚੋਂ ਸਵਾਰੀਆਂ ਨੂੰ ਕੱਢ ਕੇ ਟਾਂਡਾ ਅਤੇ ਦਸੂਹਾ ਦੇ ਹਸਪਤਾਲ ‘ਚ ਦਾਖ਼ਲ ਕਰਵਾਇਆ।