ਮਰੀਜ਼ਾਂ ਤੇ ਪਰਿਵਾਰ ਵਾਲਿਆਂ ਨਾਲ ਨਰਮੀ ਨਾਲ ਪੇਸ਼ ਆਉਣ ਡਾਕਟਰ ਤੇ ਸਟਾਫ- ਸੂਬਾ ਸਰਕਾਰ ਨੇ ਦਿੱਤੇ ਹੁਕਮ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਸੰਸਥਾਵਾਵਂ ਵਿਚ ਆਉਣ ਵਾਲੇ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨਾਲ ਹੁਣ ਡਾਕਟਰਾਂ ਤੇ ਸਟਾਫ ਨੂੰ ਨਰਮੀ ਨਾਲ ਪੇਸ਼ ਆਉਣਾ ਹੋਵੇਗਾ, ਤਾਂ ਜੋ ਸੰਸਥਾਵਾਂ ਵਿਚ ਲੋਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕੀਤਾ ਜਾ ਸਕੇ। ਇਹ ਹਿਦਾਇਤਾਂ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨੂੰ ਦਿੱਤੀਆਂ। ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਦੇ ਨਾਲ ਹੀ ਨਰਸਿੰਗ ਦੀਆਂ ਵਿਦਿਆਰਥੀਆਂ ਨੂੰ ਬਲੱਡ ਪ੍ਰੈਸ਼ਰ, ਐੱਚ.ਬੀ. ਪੱਧਰ ਤੇ ਅੱਖਾਂ ਦੀ ਜਾਂਚ ਸਬੰਧੀ ਟ੍ਰੇਨਿੰਗ ਦਿੱਤੀ ਜਾਵੇਗੀ। ਉਨ੍ਹਾਂ ਦੀ ਵਰਤੋਂ ਹਸਪਤਾਲਾਂ ਵਿਚ ਮਰੀਜ਼ਾਂ ਤੇ ਉਨ੍ਹਾਂ ਦੇ ਅਡੈਂਡੇਂਟਸ ਦੀ ਮਦਦ ਲਈ ਕੀਤੀ ਜਾਣੀ ਚਾਹੀਦੀ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਕਿਸੇ ਹਾਦਸੇ ਜਾਂ ਐਮਰਜੈਂਸੀ ਸਥਿਤੀ ਵਿਚ ਦੂਜਿਆਂ ਦੀ ਮਦਦ ਕਰਨ ਦੇ ਯੋਗ ਬਣਾਉਣ ਲਈ ਮੁੱਢਲੀ ਸਹਾਇਤਾ ਸਬੰਧੀ ਟ੍ਰੇਨਿੰਗ ਦਿੱਤੀ ਜਾਵੇਗੀ। ਦੂਜੇ ਪਾਸੇ, ਚੰਗਾ ਪ੍ਰਦਰਸ਼ਨ ਕਰਨ ਵਾਲੇ ਜ਼ਿਲ੍ਹਿਆਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੇ ਹੋਰ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਆਪਣੇ ਜ਼ਿਲ੍ਹਿਆਂ ਵਿਚ ਸਿਹਤ ਤੇ ਪ੍ਰਸ਼ਾਸਨਿਕ ਢਾਂਚੇ ਦਾ ਪੱਧਰ ਉੱਚਾ ਕਰਨ ਲਈ ਪ੍ਰੇਰਿਤ ਕੀਤਾ। ਪੀ.ਐੱਚ.ਐੱਸ.ਸੀ. ਦੇ ਚੇਅਰਮੈਨ ਰਮਨ ਬਹਿਲ ਨੇ ਸਰਕਾਰੀ ਸਿਹਤ ਸੰਸਥਾਵਾਂ ਦੀ ਦੇਖਭਾਲ ਤੇ ਸਫਾਈ ‘ਤੇ ਵਿਸ਼ੇਸ਼ ਧਿਆਨ ਦੇਣ ਦੀ ਗੱਲ ‘ਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਸਿਹਤ ਮੰਤਰੀ ਨੇ ਕਿਹਾ ਕਿ ਸਿਵਲ ਸਰਜਨਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਯਕੀਨੀ ਕਰਨ ਤਾਂਜੋ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਏ।

Leave a Reply

Your email address will not be published. Required fields are marked *