ਗੁਰਾਇਆ (ਮੁਨੀਸ਼)-ਸਥਾਨਕ ਰੁੜਕਾ ਰੋਡ ਤੇ ਇਕ ਦੁਕਾਨਦਾਰ ਜੋ ਪਿੰਡ ਸੂਰਜਾ ਤੋਂ ਕਾਂਗਰਸ ਪਾਰਟੀ ਦਾ ਮੌਜੂਦਾ ਮੈਂਬਰ ਪੰਚਾਇਤ ਵੀ ਹੈ ਦਾ ਦੋ ਚੋਰਾਂ ਵੱਲੋਂ ਮੋਟਰਸਾਈਕਲ ਚੋਰੀ ਕਰਕੇ ਲਿਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਦੀ ਜਾਣਕਾਰੀ ਦਿੰਦੇ ਹੋਏ ਪੰਚਾਇਤ ਮੈਂਬਰ ਗੁਰਜੀਤ ਦੇ ਵੱਡੇ ਭਰਾ ਨੇ ਦੱਸਿਆ ਕਿ ਉਸਦੇ ਭਰਾ ਦੀ ਦੁਕਾਨ ਗੁਰਾਇਆਂ ਰੁੜਕਾ ਰੋਡ ਤੇ ਹੈ ਜਿਸ ਨੇ ਆਪਣਾ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ ਜਵਾਲਾ ਪੈਲੇਸ ਨਾਲ ਗਲੀ ਵਿੱਚ ਖੜ੍ਹਾ ਕੀਤਾ ਹੋਇਆ ਸੀ ਜਿੱਥੇ ਇਕ ਮੋਟਰਸਾਈਕਲ ਤੇ ਦੋ ਚੋਰ ਆਏ ਜਿਨ੍ਹਾਂ ਨੇ ਉਸ ਦਾ ਮੋਟਰਸਾਈਕਲ ਚੋਰੀ ਕਰ ਕੇ ਨਾਲ ਲੈ ਗਏ ਜੋ ਸਾਰੀ ਘਟਨਾ ਉਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ ਇਸ ਸੰਬੰਧੀ ਉਨ੍ਹਾਂ ਨੇ ਗੁਰਾਇਆ ਪੁਲਸ ਨੂੰ ਸ਼ਿਕਾਇਤ ਦੇ ਦਿੱਤੀ ਹੈ। ਪੁਲੀਸ ਵੱਲੋਂ ਸੀਸੀਟੀਵੀ ਦੀ ਜਾਂਚ ਕਰਕੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ।