ਕੇਂਦਰ ਸਰਕਾਰ ਦੇ ਖਿਲਾਫ਼ ਸ਼ੰਭੂ ਬਾਰਡਰ ‘ਤੇ ਸ਼ਾਂਤਮਈ ਧਰਨਾ ਦੇ ਰਹੇ ਕਿਸਾਨ ਆਗੂ ਵੱਲੋਂ ਇੱਕ ਖ਼ੌਫ਼ਨਾਕ ਕਦਮ ਚੁੱਕਦਿਆਂ ਸਰਕਾਰ ਤੋਂ ਤੰਗ ਆ ਕੇ ਸਲਫ਼ਾਸ ਖਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ ਜੇਕਰ ਕਿਸਾਨ ਦੇ ਨਿੱਜੀ ਜੀਵਨ ਦੀ ਗੱਲ ਕਰੀਏ ਤਾਂ ਯੂਪੀ ਵਿੱਚ ਕਿਸਾਨ ਕੋਲ ਕਰੀਬ ਵੱਡੇ ਡੇਢ ਕਿੱਲਾ ਜ਼ਮੀਨ ਹੈ। ਕਿਸਾਨ ਤਰਨਤਾਰਨ ਦੇ ਪਿੰਡ ਪਹੂਵਿੰਡ ਦਾ ਰਹਿਣ ਵਾਲਾ ਸੀ। ਕਿਸਾਨ ਰੇਸ਼ਮ ਸਿੰਘ ਆਪਣੇ ਪਿੱਛੇ ਇੱਕ ਪੁੱਤਰ ਆਪਣੀ ਨੂੰਹ ਅਤੇ ਪਤਨੀ ਨੂੰ ਛੱਡ ਕੇ ਇਸ ਦੁਨੀਆਂ ਤੋਂ ਰੁਖ਼ਸਤ ਹੋ ਗਿਆ ਹੈ । ਉੱਥੇ ਹੀ ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਦੇ ਭਰਾ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਪ੍ਰਧਾਨ ਦਿਲਬਾਗ਼ ਸਿੰਘ ਪਹੂਵਿੰਡ ਨੇ ਕਿਹਾ ਕਿ ਰੇਸ਼ਮ ਸਿੰਘ ਦੀ ਮੌਤ ਦੀ ਜ਼ਿੰਮੇਵਾਰ ਕੇਂਦਰ ਸਰਕਾਰ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਕਿਸਾਨ ਰੇਸ਼ਮ ਸਿੰਘ ਪ੍ਰਾਈਵੇਟ ਬੈਂਕਾਂ ਦੇ ਕਰੀਬ ਨੌ ਤੋਂ 10 ਲੱਖ ਰੁਪਏ ਦੇ ਕਰਜ਼ੇ ਹੇਠ ਦੱਬਿਆ ਹੋਇਆ ਸੀ। ਜਿਸ ਨੇ ਸਰਕਾਰ ਦੀਆਂ ਮਾਰੂ ਨੀਤੀਆਂ ਦੇ ਖਿਲਾਫ਼ ਸ਼ੰਭੂ ਬਾਰਡਰ ‘ਤੇ ਧਰਨੇ ਵਿਚ ਸ਼ਮੂਲੀਅਤ ਕੀਤੀ ਸੀ ਅਤੇ ਅੱਜ ਸਵੇਰੇ 8 ਵਜੇ ਦੇ ਕਰੀਬ ਉਸ ਨੇ ਸਲਫ਼ਾਸ ਨਿਗਲ ਲਈ। ਜਿਸ ਤੋਂ ਬਾਅਦ ਉਸ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖ਼ਲ ਕਰਵਾਇਆ ਗਿਆ। ਪਰੰਤੂ ਉਥੇ ਉਸ ਦੀ ਮੌਤ ਹੋ ਗਈ ਹੈ। ਉਥੇ ਹੀ ਇਸ ਦੁੱਖ ਦੀ ਖ਼ਬਰ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਹੈ।