ਬਠਿੰਡਾ ’ਚ ਕੀਤੇ ਦੋਹਰੇ ਕਤਲਕਾਂਡ ਦੀ ਪੁਲਿਸ ਨੇ ਸੁਲਝਾਈ ਗੁੱਥੀ, ਭਰਾ ਹੀ ਨਿਕਲਿਆ ਕਾਤਲ

ਬਠਿੰਡਾ ਪੁਲਿਸ ਨੇ ਰਾਮਪੁਰਾ ਫੂਲ ਦੇ ਬਦਿਆਲਾ ਪਿੰਡ ਦੇ ਵਿੱਚ ਕੀਤੇ ਗਏ ਦੋਹਰੇ ਕਤਲ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾ ਲਿਆ ਤੇ ਦੋਸ਼ੀ ਨੂੰ ਵੀ ਕਾਬੂ ਕਰ ਲਿਆ ਹੈ। ਐਸਐਸਪੀ ਅਮਨੀਤ ਕੌਂਡਲ ਨੇ ਦਸਿਆ ਕਿ ਮ੍ਰਿਤਕ ਕਿਆਸ ਸਿੰਘ ਅਤੇ ਉਸ ਦੀ ਪਤਨੀ ਅਮਰਜੀਤ ਕੌਰ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਇਹ ਕਤਲ ਉਸ ਦੇ ਭਰਾ ਬਿਕਰਮ ਸਿੰਘ ਉਰਫ਼ ਬਿੱਕਰ ਨੇ ਕੀਤਾ ਸੀ। 2018 ਤੋਂ ਖੇਤੀਬਾੜੀ ਦੇ ਨਾਲ ਸਬੰਧਤ ਸਾਂਝੀ ਜਮੀਨ ਦਾ ਝਗੜਾ ਚੱਲ ਰਿਹਾ ਸੀ ਜਿਸ ਕਾਰਨ ਬਿਕਰਮ ਸਿੰਘ ਨੇ ਪਹਿਲਾਂ ਆਪਣੀ ਭਰਜਾਈ ਅਮਰਜੀਤ ਕੌਰ ਦਾ ਕਤਲ ਕੀਤਾ ਅਤੇ ਉਸ ਤੋਂ ਬਾਅਦ ਅਪਣੇ ਭਰਾ ਕਿਆਸ ਸਿੰਘ ਦਾ ਤੇਜ਼ਧਾਰ ਹਥਿਆਰ ਨਾਲ ਬੜੀ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਸੀ। ਫ਼ਿਲਹਾਲ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Leave a Reply

Your email address will not be published. Required fields are marked *