ਫਗਵਾੜਾ ’ਚ ਵੱਡਾ ਰੇਲ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਾਲ ਗੱਡੀ ਬ੍ਰੇਕ ਫੇਲ ਹੋਣ ਕਾਰਨ ਪਟੜੀ ਤੋਂ ਉਤਰੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮਾਲ ਗੱਡੀ ਫਿਲੌਰ ਤੋਂ ਜਲੰਧਰ ਵਲ ਜਾ ਰਹੀ ਸੀ। ਫ਼ਿਲਹਾਲ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਰੇਲਵੇ ਅਧਿਕਾਰੀਆਂ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ।