ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਵਰਕਿੰਗ ਕਮੇਟੀ ਨੇ ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਅੱਜ ਇੱਥੇ ਵਰਕਿੰਗ ਕਮੇਟੀ ਦੀ ਬੈਠਕ ਹੋਈ ਸੀ, ਜਿਸ ‘ਚ ਸੁਖਬੀਰ ਬਾਦਲ ਦੇ ਅਸਤੀਫ਼ੇ ਨੂੰ ਮਨਜ਼ੂਰ ਕਰ ਲਿਆ ਹੈ। ਸੁਖਬੀਰ ਬਾਦਲ ਨੇ 16 ਨਵੰਬਰ ਨੂੰ ਅਸਤੀਫ਼ਾ ਦਿੱਤਾ ਸੀ। ਸੁਖਬੀਰ ਬਾਦਲ 2008 ‘ਚ ਪਾਰਟੀ ਦੇ ਪ੍ਰਧਾਨ ਬਣੇ ਸਨ। ਦੱਸ ਦੇਈਏ ਕਿ 2 ਦਸੰਬਰ ਨੂੰ ਸੁਖਬੀਰ ਸਣੇ ਅਕਾਲੀ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਸੀ।