ਪੰਜਾਬ ਪੁਲਿਸ ਦੇ ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ 27 ਜਨਵਰੀ ਤੱਕ ਰੱਦ, DGP ਗੌਰਵ ਯਾਦਵ ਵੱਲੋਂ ਆਦੇਸ਼ ਜਾਰੀ

ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਵਿੱਚ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ। ਸੂਬੇ ਦੇ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ 27 ਜਨਵਰੀ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਹੁਕਮ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਵਲੋਂ ਜਾਰੀ ਕੀਤਾ ਗਿਆ ਹੈ। ਇਹ ਹੁਕਮ 26 ਜਨਵਰੀ ਨੂੰ ਗਣਤੰਤਰ ਦਿਵਸ ਤੋਂ ਪਹਿਲਾਂ ਸਖ਼ਤ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਹਨ। ਇਸ ਸਬੰਧੀ IG ਹੈਡਕੁਆਟਰ ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਇੱਕ ਦਿਨ ਪਹਿਲਾਂ ਸ਼ਾਮ ਨੂੰ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ- ਸੂਬੇ ਵਿੱਚ ਕਿਸੇ ਵੀ ਪੁਲਿਸ ਅਧਿਕਾਰੀ ਨੂੰ 27 ਜਨਵਰੀ ਤੱਕ ਛੁੱਟੀ ਨਹੀਂ ਦਿੱਤੀ ਜਾਵੇਗੀ। ਪੰਜਾਬ ਪੁਲਿਸ ਲੋਕਾਂ ਦੀਆਂ ਸੁਰੱਖਿਆ ਲਈ ਸੂਬੇ ਵਿੱਚ 24 ਘੰਟੇ ਮੁਸਤੈਦ ਰਹੇਗੀ।

Leave a Reply

Your email address will not be published. Required fields are marked *