ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿਆਸੀ ਕਾਨਫਰੰਸ ਕੀਤੀ। ਇਸ ਮੌਕੇ ਅਕਾਲੀ ਲੀਡਰਸ਼ਿਪ ਨੇ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬੀਬੀ ਜਗੀਰ ਕੌਰ ਉੱਤੇ ਤੰਜ ਕੱਸੇ। ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ ਦੀ ਪ੍ਰੈਸ ਕਾਨਫਰੰਸ ਨੂੰ ਲੈ ਕੇ ਬੋਲੇ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਜਿਹੜਾ ਝੂਠ ਬੋਲਿਆ ਹੈ ਉਸ ਦੀ ਗਵਾਹੀ ਆਪ ਹੀ ਦੇ ਲੈਣ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਅਤੇ ਬੀਬੀ ਜਗੀਰ ਕੌਰ ਕਦੇ ਵੀ ਅਕਾਲ ਤਖ਼ਤ ਸਾਹਿਬ ਉੱਤੇ ਜਾ ਕੇ ਝੂਠ ਨਹੀਂ ਬੋਲ ਸਕਦੇ ਪਰ ਸੁਖਬੀਰ ਸਿੰਘ ਬਾਦਲ ਬੋਲ ਸਕਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੁਖਬੀਰ ਬਾਦਲ ਆਪਣੇ ਆਪ ਨੂੰ ਬਚਾਉਣ ਲਈ ਝੂਠ ਬੋਲਿਆ ਹੈ। ਉਨ੍ਹਾਂ ਨੇ ਕਿਹਾ ਹੈ ਜੋ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਉੱਤੇ ਝੂਠ ਬੋਲਿਆ ਅਤੇ ਉਸ ਦਾ ਜਵਾਬ ਦੇਣ। ਚੰਦੂਮਾਜਰਾ ਨੇ ਕਿਹਾ ਹੈ ਕਿ ਸੁਧਾਰ ਲਹਿਰ ਨੇ ਅਕਾਲੀ ਦਲ ਨੂੰ ਦਿੱਤਾ ਮੋੜਵਾਂ ਜਵਾਬ ਦਿੱਤਾ ਹੈ। ਚੰਦੂਮਾਜਰਾ ਨੇ ਕਿਹਾ ਹੈ ਕਿ ਸੁਖਬੀਰ ਦੱਸੇ ਉਸ ਨੇ ਅਕਾਲ ਤਖ਼ਤ ਅੱਗੇ ਝੂਠ ਬੋਲਿਆ ਜਾਂ ਹੁਣ ? ਉਨ੍ਹਾਂ ਨੇ ਕਿਹਾ ਹੈ ਕਿ ਬਾਦਲ ਧੜਾ ਫ਼ਸੀਲ ਦੇ ਫ਼ੈਸਲੇ ਤੋਂ ਕਿਉਂ ਭੱਜਿਆ ?