ਨਵੀਂ ਦਿੱਲੀ, 21 ਜੂਨ – ਸੰਯੁਕਤ ਰਾਸ਼ਟਰ ਮਹਾਂਸਭਾ ਨੇ 11 ਦਸੰਬਰ 2014 ਨੂੰ 21 ਜੂਨ ਦਾ ਦਿਨ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਰੂਪ ਵਿਚ ਮਨਾਉਣ ਦੀ ਘੋਸ਼ਣਾ ਕੀਤੀ ਸੀ। ਉਸ ਤੋਂ ਬਾਅਦ ਭਾਰਤ ਸਮੇਤ ਪੂਰੀ ਦੁਨੀਆ ‘ਚ 21 ਜੂਨ ਦਾ ਦਿਨ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਇਸ ਦੇ ਤਹਿਤ ਭਾਰਤ ਵਿਚ ਵੱਖ ਵੱਖ ਥਾਵਾਂ ‘ਤੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾ ਰਿਹਾ ਹੈ।ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਪੂਰੀ ਦੁਨੀਆ ਕੋਰੋਨਾ ਮਹਾਂਮਾਰੀ ਨਾਲ ਲੜ ਰਹੀ ਹੈ ਤਾਂ ਯੋਗਾ ਉਮੀਦ ਦੀ ਇੱਕ ਕਿਰਨ ਬਣਿਆ ਹੋਇਆ ਹੈ।