ਅੰਮ੍ਰਿਤਸਰ, 21 ਜੂਨ – ਸਾਬਕਾ ਆਈ.ਜੀ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰੱਦ ਕੀਤੀ ਗਈ ਐੱਸ.ਆਈ.ਟੀ ਪ੍ਰਮੁੱਖ ਕੁੰਵਰ ਵਿਜੇ ਪ੍ਰਤਾਪ ਸਿੰਘ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਪੰਜਾਬ ਦੌਰੇ ‘ਤੇ ਪਹੁੰਚੇ ਆਮ ਆਦਮੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਪਾਰਟੀ ਦਾ ਸਿਰੋਪਾ ਪਾ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕੀਤਾ।