ਅੰਮ੍ਰਿਸਤਰ, 21 ਜੂਨ – ਅੰਮ੍ਰਿਤਸਰ ਪਹੁੰਚੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਬਕਾ ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਪੰਜਾਬ ਲਈ ‘ਆਪ’ ਦੇ ਸੀ.ਐਮ ਚਿਹਰੇ ‘ਤੇ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੀ.ਐਮ ਚਿਹਰੇ ਦਾ ਐਲਾਨ ਜਲਦ ਕੀਤਾ ਜਾਵੇਗਾ ਤੇ ਸੀ.ਐਮ ਚਿਹਰਾ ਸਿੱਖ ਹੋਵੇਗਾ।