ਰਾਹੁਲ ਗਾਂਧੀ ਵੱਲੋਂ ਕੋਰੋਨਾ ਨੂੰ ਲੈ ਕੇ ਵਾਈਟ ਪੇਪਰ ਜਾਰੀ

ਨਵੀਂ ਦਿੱਲੀ, 22 ਜੂਨ – ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਕੋਰੋਨਾ ਨੂੰ ਲੈ ਕੇ ਵਾਈਟ ਪੇਪਰ ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਕੋਰੋਨਾ ਨੂੰ ਲੈ ਕੇ ਸਰਕਾਰ ਨੇ ਸਮੇਂ ਸਿਰ ਕਦਮ ਨਹੀਂ ਉਠਾਏ।ਪੂਰਾ ਦੇਸ਼ ਜਾਣਦਾ ਹੈ ਕਿ ਕੋਰੋਨਾ ਦੀ ਤੀਸਰੀ ਲਹਿਰ ਆਵੇਗੀ। ਉਨ੍ਹਾਂ ਦਾ ਮਕਸਦ ਸਰਕਾਰ ਉੱਪਰ ਉਂਗਲ ਉਠਾਉਣਾ ਨਹੀਂ ਹੈ ਬਲਕਿ ਸਰਕਾਰ ਦੀ ਸਹਾਇਤਾ ਕਰਨਾ ਹੈ। ਕੋਰੋਨਾ ਨੂੰ ਲੈ ਕੇ ਜੋ ਗਲਤੀਆਂ ਹੋਈਆਂ ਹਨ ਤੀਸਰੀ ਲਹਿਰ ਦਾ ਸਾਹਮਣਾ ਕਰਨ ਲਈ ਉਨ੍ਹਾਂ ਨੂੰ ਦਰੁਸਤ ਕਰਨਾ ਹੋਵੇਗਾ।

Leave a Reply

Your email address will not be published. Required fields are marked *