ਫਗਵਾੜਾ, 22 ਜੂਨ (ਰਮਨਦੀਪ) ਪਾਵਰ ਕਾਰਪੋਰੇਸ਼ਨ ਵੱਲੋਂ ਬਿਜਲੀ ਸਪਲਾਈ ਪੂਰਨ ਤਰੀਕੇ ਨਾਲ ਨਾ ਦੇਣ ਦੇ ਚੱਲਦਿਆ ਕਿਸਾਨਾਂ ਵੱਲੋਂ ਪਾਵਰਕਾਮ ਦੇ ਦੌਲਤਪੁਰ ਫੀਡਰ ਵਿਖੇ ਧਰਨਾ ਦਿੱਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਝੋਨੇ ਦੀ ਬਿਜਾਈ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ 8 ਘੰਟੇ ਬਿਜਲੀ ਦੀ ਨਿਰਵਿਘਨ ਸਪਲਾਈ ਦੇਣ ਦਾ ਐਲਾਨ ਕੀਤਾ ਸੀ ਪਰੰਤੂ ਪਾਵਰਕਾਮ ਵੱਲੋਂ ਬਿਜਲੀ ਸਪਲਾਈ ਪੂਰਨ ਤਰੀਕੇ ਨਾਲ ਨਹੀਂ ਕੀਤੀ ਜਾ ਰਹੀ। ਸਮੂਹ ਕਿਸਾਨਾਂ ਨੇ ਪਾਵਰਕਾਮ ਖਿਲਾਫ ਨਾਅਰੇਬਾਜ਼ੀ ਕਰਦਿਆ ਕਿਸਾਨਾਂ ਨੂੰ ਬਿਜਲੀ ਦੀ ਸਪਲਾਈ ਨਿਰਵਿਘਨ ਤਰੀਕੇ ਨਾਲ ਦੇਣ ਦੀ ਮੰਗ ਕੀਤੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਬਿਜਲੀ ਦੀ ਸਪਲਾਈ ਨਿਰਵਿਘਨ ਨਾ ਦਿੱਤੀ ਗਈ ਤਾਂ ਉਨ੍ਹਾਂ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਹੋਵੇਗੀ।