ਪੰਜਾਬ ‘ਚ 52 ਪੁਲਿਸ ਮੁਲਾਜ਼ਮ ਬਰਖ਼ਾਸਤ, ਭ੍ਰਿਸ਼ਟਾਚਾਰ ‘ਤੇ ਸਰਕਾਰ ਦੀ ਵੱਡੀ ਕਾਰਵਾਈ

ਪੰਜਾਬ ਪੁਲਿਸ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਭ੍ਰਿਸ਼ਟਾਚਾਰ ਵਿੱਚ ਸ਼ਾਮਲ 52 ਪੁਲਿਸ ਅਧਿਕਾਰੀ ਬਰਖ਼ਾਸਤ ਕਰ ਦਿੱਤੇ ਗਏ। ਇਸ ਵਿੱਚ ਕਾਂਸਟੇਬਲ ਤੋਂ ਲੈ ਕੇ ਇੰਸਪੈਕਟਰ ਰੈਂਕ ਤੱਕ ਦੇ ਕਰਮਚਾਰੀ ਸ਼ਾਮਲ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੁਲਿਸ ਵਿਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ, ਦਿੱਲੀ ਪੁਲਿਸ ਦੀ ਤਰਜ਼ ‘ਤੇ, ਈ-ਐਫਆਰਆਰ ਫ਼ਾਈਲ ਕਰਨ ਦੀ ਪ੍ਰਕਿਰਿਆ ਇਕ ਮਹੀਨੇ ਵਿਚ ਸ਼ੁਰੂ ਹੋ ਜਾਵੇਗੀ। ਮੁਕਤਸਰ ਸਾਹਿਬ ਦੇ ਡੀਸੀ ਨੂੰ ਦੋ ਦਿਨ ਪਹਿਲਾਂ ਮੁਅੱਤਲ ਕੀਤਾ ਗਿਆ ਸੀ। ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਵੱਲੋਂ ਸਿਟੀਜ਼ਨ ਫ੍ਰੈਂਡਲੀ ਸਿਸਟਮ ਲਾਗੂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੁਲਿਸ ਵੱਲੋਂ 43 ਸੇਵਾਵਾਂ ਆਨਲਾਈਨ ਮੁਹੱਈਆ ਕਰਵਾਈਆਂ ਗਈਆਂ ਸਨ। ਇਸ ਦੇ ਨਾਲ ਹੀ ਹੁਣ ਇਸ ਦਾ ਦਾਇਰਾ ਵੀ ਵਧਾਇਆ ਜਾਵੇਗਾ। ਇਸ ਵਿੱਚ ਲਗਭਗ 60 ਸੇਵਾਵਾਂ ਸ਼ਾਮਲ ਕੀਤੀਆਂ ਜਾਣਗੀਆਂ। ਲੋਕ ਸ਼ਾਮ ਨੂੰ ਸੈਂਟਰ ਜਾਂ ਘਰ ਬੈਠੇ ਹੀ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਣਗੇ। ਇਸ ਤੋਂ ਇਲਾਵਾ ਦਿੱਲੀ ਪੁਲਿਸ ਵਾਂਗ ਹੁਣ ਪੁਲਿਸ ਵੀ ਈ-ਐਫਆਈਆਰ ਸਿਸਟਮ ਸ਼ੁਰੂ ਕਰਨ ਜਾ ਰਹੀ ਹੈ। ਇਸ ਵਿੱਚ ਮੋਟਰ ਵਾਹਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਲਈ ਰਾਜ ਪੱਧਰੀ ਈ-ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ ਜਾਵੇਗਾ। ਜਿੱਥੋਂ ਲੋਕਾਂ ਦੀਆਂ ਸ਼ਿਕਾਇਤਾਂ ਸਬੰਧਤ ਥਾਣੇ ਵਿੱਚ ਜਾਣਗੀਆਂ। ਜੇਕਰ 21 ਦਿਨਾਂ ਦੇ ਅੰਦਰ ਸ਼ਿਕਾਇਤ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ ਟਰੇਸ ਰਿਪੋਰਟ ਦਰਜ ਕਰਵਾਈ ਜਾਵੇਗੀ। ਇਸ ਦੇ ਲਈ ਸਾਨੂੰ ਹਾਈ ਕੋਰਟ ਦੀ ਮਨਜ਼ੂਰੀ ਦੀ ਲੋੜ ਹੈ। ਅਸੀਂ ਇਸ ਲਈ ਅਰਜ਼ੀ ਦਿੱਤੀ ਹੈ। ਇਸ ਦੇ ਨਾਲ ਹੀ ਜੇਕਰ ਜਾਂਚ ‘ਚ ਕੁਝ ਵੀ ਸਾਹਮਣੇ ਆਉਂਦਾ ਹੈ ਤਾਂ ਉਸ ਦੀ ਜਾਣਕਾਰੀ ਜੋੜੀ ਜਾਵੇਗੀ।

Leave a Reply

Your email address will not be published. Required fields are marked *