ਚੋਣ ਵਾਅਦੇ ਪੂਰੇ ਕਰਨ ਲਈ ਪਾਰਟੀ ਹਾਈਕਮਾਨ ਨੇ ਕੈਪਟਨ ਨੂੰ ਦਿੱਤੀ ਡੈੱਡਲਾਈਨ – ਹਰੀਸ਼ ਰਾਵਤ

ਨਵੀਂ ਦਿੱਲੀ, 23 ਜੂਨ – ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਰਾਹੁਲ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆ ਕਿਹਾ ਕਿ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਚੋਣ ਵਾਅਦੇ ਪੂਰੇ ਕਰਨ ਲਈ ਡੈੱਡਲਾਈਨ ਦਿੱਤੀ ਹੈ। ਕਮੇਟੀ ਨੇ ਕੈਪਟਨ ਨਾਲ 18 ਮੁੱਦਿਆ ਉੱਪਰ ਚਰਚਾ ਕੀਤੀ ਹੈ ਤੇ ਕੈਪਟਨ ਖੁਦ ਚੰਡੀਗੜ੍ਹ ਵਿਖੇ ਪੱਤਰਕਾਰ ਵਾਰਤਾ ਕਰ ਖੁਲਾਸਾ ਕਰਨਗੇ।ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਨੇ ਨਵਜੋਤ ਸਿੱਧੂ ਦੀ ਬਿਆਨਬਾਜ਼ੀ ਦਾ ਨੋਟਿਸ ਲਿਆ ਹੈ ਤੇ ਸਿੱਧੂ ਦੇ ਸਾਰੇ ਬਿਆਨ ਮੰਗਵਾਏ ਗਏ ਹਨ। ਇਸ ਦੇ ਨਾਲ ਹੀ ਉਨਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਮਸਲੇ ਦਾ ਹੱਲ ਜੁਲਾਈ ਦੇ ਪਹਿਲੇ ਹਫਤੇ ਤੱਕ ਹੋ ਜਾਵੇਗਾ।

Leave a Reply

Your email address will not be published. Required fields are marked *