ਨਵੀਂ ਦਿੱਲੀ, 23 ਜੂਨ – ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ, ਜ਼ਮੀਨੀ ਹਕੀਕਤ ਅਤੇ ਹਾਈਕਮਾਨ ਤੋਂ ਪਾਰਟੀ ਦੀਆਂ ਉਮੀਦਾਂ ਬਾਰੇ ਚਰਚਾ ਕੀਤੀ ਹੈ। 2022 ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਫੈਸਲਾ ਪਾਰਟੀ ਹਾਈਕਮਾਨ ਹੀ ਕਰੇਗੀ।ਉਨ੍ਹਾਂ ਕਿਹਾ ਕਿ ਪਾਰਟੀ ਦਾ ਮਸਲਾ ਇੱਕ ਹਫਤੇ ਦੇ ਅੰਦਰ ਹੱਲ ਹੋ ਜਾਵੇਗਾ।