ਗੁਰਾਇਆਂ, 23 ਜੂਨ (ਮਨੀਸ਼ ਕੌਸ਼ਲ) – ਵਿਧਾਨ ਸਭਾ ਹਲਕਾ ਫਿਲੌਰ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਿਆਸੀ ਤਾਕਤ ਵਿਚ ਉਸ ਸਮੇਂ ਹੋਰ ਇਜ਼ਾਫਾ ਹੋਇਆ ਜਦੋਂ ਪਿੰਡ ਢੰਡਵਾੜ ਵਿਖੇ ਵੱਡੀ ਗਿਣਤੀ ਵਿਚ ਨੌਜਵਾਨ ਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਵੱਖ ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ।ਹਲਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਨੇ ਨਵੇਂ ਸ਼ਾਮਿਲ ਹੋਏ ਮੈਂਬਰਾਂ ਦਾ ਪਾਰਟੀ ਵਿਚ ਸ਼ਾਮਿਲ ਹੋਣ ‘ਤੇ ਪਾਰਟੀ ਦਾ ਸਿਰੋਪਾ ਤੇ ਬੈਚ ਲਗਾ ਕੇ ਸਵਾਗਤ ਕੀਤਾ। ਵਿਧਾਇਕ ਬਲਦੇਵ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਕੀਤੇ ਵਾਅਦੇ ਪੂਰੇ ਕਰਨ ਵਿਚ ਪੂਰੀ ਤਰਾਂ ਫੇਲ੍ਹ ਸਾਬਿਤ ਹੋਈ ਹੈ, ਜਿਸ ਕਰਕੇ ਲੋਕ ਇਸ ਸਰਕਾਰ ਨੂੰ ਤੋਰਨ ਦਾ ਪੂਰੇ ਜ਼ੋਰ ਸ਼ੋਰ ਨਾਲ ਮਨ ਬਣਾ ਚੁੱਕੇ ਹਨ।ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਤੋਂ ਇਲਾਵਾ ਹੋਰ ਦੂਜੇ ਵਾਅਦੇ ਕਰਕੇ ਸ…