ਪਟਿਆਲਾ, 24 ਜੂਨ – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ (PSPCL) ਵੱਲੋਂ ਝੋਨੇ ਦੀ ਬਿਜਾਈ ਨੂੰ ਲੈ ਕੇ ਖਪਤਕਾਰਾਂ ਦੀ ਮੰਗ ਨੂੰ ਪੂਰਾ ਕਰਨ ਲਈ ਬਾਹਰੀ ਰਾਜਾਂ ਤੋਂ 3.85 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 879 ਮੈਗਾਵਾਟ ਬਿਜਲੀ ਖਰੀਦੀ ਗਈ ਹੈ।ਪਾਵਰਕਾਮ ਦੇ ਸੀ.ਐਮ.ਡੀ ਵੇਨੂੰ ਪ੍ਰਸਾਦ ਅਨੁਸਾਰ ਮਾਨਸਾ ਵਿਖੇ ਤਲਵੰਡੀ ਸਾਬੋ ਥਰਮਲ ਪਲਾਂਟ ਦੀ ਇੱਕ ਯੂਨਿਟ ਅਸਫਲ ਹੋਣ ਕਾਰਨ 13700 ਮੈਗਾਵਾਟ ਦੀ ਮੰਗ ਨੂੰ ਪੂਰਾ ਕਰਨ ਬਾਹਰੀ ਰਾਜਾਂ ਤੋਂ ਬਿਜਲੀ ਖਰੀਦਣੀ ਪਈ ਹੈ।