ਗੁਰਾਇਆ (ਮੁਨੀਸ਼) :- ਫਿਲੌਰ ਇਸ ਦੇ ਪਿੰਡ ਰੁੜਕਾ ਖੁਰਦ ਦੇ ਬਿਜਲੀ ਘਰ ਵਿਚ ਗੁੱਸਾਏ ਕਿਸਾਨਾਂ ਵੱਲੋਂ ਵੱਡੀ ਗਿਣਤੀ ਵਿੱਚ ਬਿਜਲੀ ਦਫਤਰ ਪਹੁੰਚ ਕੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਜਿਥੇ ਜੰਮ ਕੇ ਨਾਅਰੇਬਾਜ਼ੀ ਕੀਤੀ ਉਥੇ ਹੀ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਆਪਣਾ ਗੁੱਸਾ ਜ਼ਾਹਰ ਕੀਤਾ ਗੁੱਸਾਏ ਕਿਸਾਨਾਂ ਨੇ ਕਿਹਾ ਕਿ ਅੱਠ ਘੰਟਿਆਂ ਦਾ ਬਿਜਲੀ ਦੇਣ ਦਾ ਵਾਅਦਾ ਕਰਕੇ ਕੈਪਟਨ ਸਰਕਾਰ ਵੱਲੋਂ ਸਿਰਫ਼ ਢਾਈ ਤੋਂ ਤਿੰਨ ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਉਪਰੋਂ ਕੇਂਦਰ ਸਰਕਾਰ ਵੱਲੋਂ ਲਗਾਤਾਰ ਡੀਜ਼ਲ ਦੇ ਰੇਟ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਜਿਸ ਕਾਰਨ ਕਿਸਾਨਾਂ ਨੂੰ ਮਹਿੰਗੇ ਭਾਅ ਦਾ ਡੀਜ਼ਲ ਖਰੀਦ ਕੇ ਜਿੱਥੇ ਖੇਤੀ ਕਰਨ ਨੂੰ ਮਜਬੂਰ ਹੋਣਾ ਪੈ ਰਿਹਾ ਹੈ ਉਥੇ ਹੀ ਕੈਪਟਨ ਵੱਲੋਂ ਲਗਾਤਾਰ ਝੂਠੇ ਵਾਅਦੇ ਝੂਠੀਆਂ ਕਸਮਾਂ ਖਾ ਕੇ ਲੋਕਾਂ ਨੂੰ ਬੇਵਕੂਫ ਬਣਾਇਆ ਜਾ ਰਿਹਾ ਹੈ ਜਦਕਿ ਇਹ ਆਪਣੀ ਕੁਰਸੀ ਦੇ ਪਿੱਛੇ ਹੀ ਕਦੇ ਦਿੱਲੀ ਤੇ ਕਦੀ ਚੰਡੀਗਡ਼੍ਹ ਭੱਜੇ ਫਿਰ ਰਹੇ ਹਨ ਉਨ੍ਹਾਂ ਸਾਫ ਸ਼ਬਦਾਂ ਵਿੱਚ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦਾ ਮਸਲਾ ਹੱਲ ਨਾ ਹੋਇਆ ਤਾਂ ਆਉਣ ਵਾਲੇ ਦਿਨਾਂ ਵਿਚ ਕਿਸਾਨ ਇੱਥੋਂ ਚੱਲ ਰਿਹਾ ਗਰਿੱਡ ਬੰਦ ਕਰ ਦੇਣਗੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਲਿਖਤੀ ਵਿਚ ਬਿਜਲੀ ਸਪਲਾਈ ਪੂਰੀ ਦੇਣ ਅਤੇ ਜੇਕਰ ਕੱਟ ਲੱਗਦਾ ਹੈ ਉਸ ਦੀ ਕਟੌਤੀ ਪੂਰੀ ਕਰਨ ਦਾ ਵਾਅਦਾ ਕੀਤਾ ਜਿਸ ਤੋਂ ਬਾਅਦ ਹੀ ਕਿਸਾਨਾਂ ਨੇ ਆਪਣਾ ਧਰਨਾ ਖਤਮ ਕੀਤਾ