ਅੰਮ੍ਰਿਤਸਰ ਪੁਲਿਸ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਘਰਿੰਡਾ ਦੇ ਪਿੰਡ ਭਰੋਪਾਲ ਵਿਚ ਦੋ ਘਰਾਂ ‘ਤੇ ਗੁਪਤ ਛਾਪੇ ਮਾਰੇ ਅਤੇ 10 ਪਿਸਤੌਲ (30 ਕੈਲੀਬਰ) ਅਤੇ 2 ਕਿਲੋ ਹੈਰੋਇਨ ਬਰਾਮਦ ਕੀਤੀ। ਦੋ ਮੁਲਜ਼ਮਾਂ ਕੁਲਜੀਤ ਕੌਰ ਅਤੇ ਰਾਜਬੀਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦੋਂਕਿ ਤਿੰਨ ਫਰਾਰ ਸ਼ੱਕੀਆਂ ਨੂੰ ਫੜਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਐਨ.ਡੀ.ਪੀ.ਐਸ. ਅਤੇ ਅਸਲਾ ਐਕਟ ਤਹਿਤ ਥਾਣਾ ਘਰਿੰਡਾ ਅੰਮ੍ਰਿਤਸਰ ਵਿਖੇ ਇਕ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੇ ਕੋਲੋਂ 10 ਪਿਸਟਲ ਅਤੇ ਦੋ ਕਿਲੋ ਹੈਰੋਇਨ ਬਰਾਮਦ ਹੋਈ ਹੈ। ਇਹ ਕਾਰਵਾਈ ਅੰਮ੍ਰਿਤਸਰ ਦਿਹਾਤੀ ਪੁਲਿਸ ਘਰਿੰਡਾ ਵੱਲੋਂ ਗੁਪਤ ਸੂਚਨਾ ਦੇ ਅਧਾਰ ਤੇ ਕੀਤੀ ਗਈ ਹੈ।