ਕਿਸਾਨਾਂ ਦੀ ਰਿਹਾਈ ਨੂੰ ਲੈ ਕੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਬਿਆਨ ਵਿਚ ਕਿਹਾ ਕਿ ਪੰਜਾਬ ਸਰਕਾਰ ਦਾ ਕਿਾਸਨਾਂ ਨਾਲ ਹਮਦਰਦੀ ਵਾਲਾ ਰਵੱਈਆ ਰਿਹਾ ਹੈ 19 ਮਾਰਚ ਤੋਂ ਹੁਣ ਤਕ 1400 ਕਿਸਾਨਾਂ ਨੂੰ ਹਿਰਾਸਤ ਵਿਚ ਲਿਆ ਗਿਆ ਸੀ। 800 ਕਿਸਾਨਾਂ ਨੂੰ ਹੁਣ ਤਕ ਰਿਹਾਅ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ੈਸਲਾ ਕੀਤਾ ਕਿ ਔਰਤਾਂ,60 ਸਾਲਾਂ ਤੋਂ ਵੱਧ ਉਮਰ ਦੇ ਕਿਸਾਨਾਂ ਤੇ ਜਿਸ ਨੂੰ ਕਿਸੇ ਵੀ ਤਰ੍ਹਾਂ ਦੀ ਸਿਹਤ ਸਬੰਧੀ ਕੋਈ ਸਮੱਸਿਆ ਹੈ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇਗਾ। ਕਰੀਬ 450 ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸਮਾਨ ਦੀ ਚੋਰੀ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਸਖ਼ਤ ਸਟੈਂਡ ਹੈ। ਇਸ ਸਬੰਧੀ ਪਟਿਆਲਾ ਪੁਲਿਸ ਨੇ 3 ਮਾਮਲੇ ਦਰਜ ਕੀਤੇ ਹਨ। SP ਜਸਬੀਰ ਸਿੰਘ ਨੂੰ ਨੋਡਲ ਅਫ਼ਸਰ, ਪਟਿਆਲਾ ਨਿਯੁਕਤ ਕੀਤਾ ਗਿਆ। ਕਿਸਾਨ ਆਪਣੇ ਮਾਲ ਬਾਰੇ 9071300002 ‘ਤੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਤੁਰੰਤ ਉਨ੍ਹਾਂ ਦੇ ਮਸਲੇ ਪਟਿਆਲਾ ਪੁਲਿਸ ਵਲੋਂ ਹੱਲ ਕੀਤੇ ਜਾਣਗੇ।