ਪੰਜਾਬ ਟਰਾਂਸਪੋਰਟ ਵਿਭਾਗ ਦੇ ਕਰਮਚਾਰੀਆਂ ਦੀ ਹਾਜ਼ਰੀ ਦੇ ਨਿਯਮ ਬਦਲ ਗਏ ਹਨ। ਹੁਣ ਬਾਇਓਮੈਟ੍ਰਿਕ ਰਾਹੀਂ ਕਰਮਚਾਰੀਆਂ ਦੀ ਹਾਜ਼ਰੀ ਲੱਗੇਗੀ। ਅੱਜ ਤੋਂ M Seva App ਰਾਹੀਂ ਦਫ਼ਤਰ ‘ਚ ਹਾਜ਼ਰੀ ਲੱਗੇਗੀ। ਦੱਸ ਦੇਈਏ ਕਿ ਪਹਿਲਾਂ ਰਜਿਸਟਰ ਰਾਹੀਂ ਹਾਜ਼ਰੀ ਲੱਗਦੀ ਸੀ। ਹੁਣ ਹਾਜ਼ਰੀ ਲਈ ਸਵੇਰੇ 9 ਵਜੇ ਤੋਂ 1 ਮਿੰਟ ਪਹਿਲਾਂ ਤੇ ਸ਼ਾਮ 5 ਵਜੇ ਤੋਂ 1 ਮਿੰਟ ਬਾਅਦ ਹਾਜ਼ਰੀ ਲੱਗੇਗੀ। ਸਮੇਂ ਸਿਰ ਦਫ਼ਤਰ ਨਾ ਪਹੁੰਚਣ ‘ਤੇ ਕਰਮਚਾਰੀਆਂ ਦੀ ਤਨਖ਼ਾਹ ਕੱਟੀ ਜਾਵੇਗੀ।