ਸੁਖਬੀਰ ਬਾਦਲ ਮੁੜ ਬਣੇ ਅਕਾਲੀ ਦਲ ਦੇ ਪ੍ਰਧਾਨ, ਡੈਲੀਗੇਟਾਂ ਦੀ ਸਰਬਸੰਮਤੀ ਨਾਲ ਹੋਇਆ ਫ਼ੈਸਲਾ

ਸੁਖਬੀਰ ਸਿੰਘ ਬਾਦਲ ਨੂੰ ਮੁੜ ਅਕਾਲੀ ਦਲ ਦਾ ਪ੍ਰਧਾਨ ਚੁਣਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਲਈ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਜਨਰਲ ਇਜਲਾਸ ਸੱਦਿਆ ਗਿਆ ਸੀ, ਜਿਸ 117 ਹਲਕਿਆਂ ਵਿਚੋਂ ਆਏ 567 ਡੈਲੀਗੇਟਸ ਵੱਲੋਂ ਸਰਬ ਸੰਮਤੀ ਨਾਲ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ। ਬਲਵਿੰਦਰ ਸਿੰਘ ਭੂੰਦੜ ਵਲੋਂ ਸੁਖਬੀਰ ਸਿੰਘ ਬਾਦਲ ਦਾ ਨਾਂਅ ਪ੍ਰਧਾਨ ਵਜੋਂ ਪੇਸ਼ ਕੀਤਾ ਗਿਆ, ਜਿਸ ਦਾ ਸਮਰਥਨ ਪਰਮਜੀਤ ਸਿੰਘ ਸਰਨਾ ਵਲੋਂ ਕੀਤਾ ਗਿਆ। ਤਾਈਦ ਮਜੀਦ ਮਹੇਸ਼ ਇੰਦਰ ਸਿੰਘ ਗਰੇਵਾਲ ਵਲੋਂ ਕੀਤੀ ਗਈ ਹੈ ਤੇ ਹਾਜ਼ਰ ਡੈਲੀਗੇਟਸ ਵਲੋਂ ਬੋਲੇ ਸੋ ਨਿਹਾਲ ਦੇ ਜੈਕਾਰੇ ਬੁਲਾ ਕੇ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਬਣਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਸੁਖਬੀਰ ਸਿੰਘ ਦੇ ਮੁਕਾਬਲੇ ਕੋਈ ਵੀ ਹੋਰ ਪ੍ਰਧਾਨ ਦੇ ਅਹੁਦੇ ਲਈ ਨਾਂਅ ਪੇਸ਼ ਨਾ ਹੋਣ ਕਰਕੇ ਅੱਜ ਦੇ ਇਜਲਾਸ ਦੇ ਚੋਣ ਅਧਿਕਾਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਐਲਾਨ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਲਗਾਤਾਰ ਤੀਜੀ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਗਏ ਹਨ

Leave a Reply

Your email address will not be published. Required fields are marked *