ਵਿਸਾਖੀ ‘ਤੇ ਬਿਆਸ ਦਰਿਆ ਵਿਚ ਨਹਾਉਣ ਗਏ ਚਾਰ ਨੌਜਵਾਨ ਡੁੱਬੇ

ਕਪੂਰਥਲਾ ’ਚ ਵਿਸਾਖੀ ਦੇ ਤਿਉਹਾਰ ਮੌਕੇ ਪਿੰਡ ਬੇਗੋਵਾਲ ਨੇੜੇ ਬਿਆਸ ਦਰਿਆ ਵਿੱਚ ਨਹਾਉਣ ਗਏ ਚਾਰ ਨੌਜਵਾਨਾਂ ਦੇ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਵਿਚੋਂ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਿਨ੍ਹਾਂ ਨੂੰ ਬਹੁਤ ਮੁਸ਼ਕਲ ਨਾਲ ਬਚਾਇਆ ਗਿਆ ਸੀ। ਜਾਣਕਾਰੀ ਅਨੁਸਾਰ ਵਿਸਾਖੀ ਦੇ ਤਿਉਹਾਰ ਮੌਕੇ ਬਿਆਸ ਦਰਿਆ ਵਿਚ ਨਹਾਉਣ ਗਏ ਚਾਰ ਨੌਜਵਾਨਾਂ ਦੇ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਨ੍ਹਾਂ ਦੀ ਪਹਿਚਾਣ ਪਿੰਡ ਪੀਰੇ ਵਾਲ ਵਾਸੀ ਜਸਪਾਲ ਸਿੰਘ ਪੁੱਤਰ ਕਲਮਜੀਤ ਸਿੰਘ, ਅਰਸ਼ਦੀਪ ਸਿੰਘ ਪੁੱਤਰ ਮਨਪ੍ਰੀਤ ਸਿੰਘ, ਵਿਸ਼ਾਲ ਪੁੱਤਰ ਮਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਮਹਿੰਦਰਪਾਲ ਪਿੰਡ ਪੀਰੇਵਾਲ ਵਾਸੀ ਵਜੋਂ ਹੋਈ ਹੈ। ਜਿਨ੍ਹਾਂ ਵਿਚ ਜਸਪਾਲ ਸਿੰਘ ਅਤੇ ਅਰਸ਼ਦੀਪ ਦੀ ਤਲਾਸ਼ ਕਰ ਕੇ ਬਹੁਤ ਮੁਸ਼ਕਲ ਨਾਲ ਬਚਾਇਆ ਗਿਆ ਸੀ, ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਿਥੇ ਡਿਊਟੀ ’ਤੇ ਤਾਇਨਾਤ ਡਾਕਟਰ ਵਲੋਂ ਉਨ੍ਹਾਂ ਨੂੰ ਮ੍ਰਿਤਿਕ ਐਲਾਨ ਦਿਤਾ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਜ਼ਿਲਾ ਪ੍ਰਸ਼ਾਸਨ ਵਲੋਂ ਘਟਨਾ ਸਥਾਨ ਤੇ ਪਹੁੰਚੇ ਗੁਰਚਰਨ ਸਿੰਘ ਨਾਇਬ ਤਹਿਸੀਲਦਾਰ ਕਪੁਰਥਲਾ, ਥਾਣਾ ਫੱਤੂਢੀਂਗਾ ਮੁਖੀ ਅਮਨਦੀਪ ਕੌਰ ਅਤੇ ਹੋਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਗੋਤਾਖੋਰਾਂ ਦੀ ਮਦਦ ਨਾਲ ਬਚਾਅ ਕਾਰਜ ਚਲਾਇਆ ਜਾ ਰਿਹਾ ਹੈ। ਇਸ ਸਮੇਂ ਐਨਡੀਆਰਐਫ਼ ਦੀਆਂ ਟੀਮਾਂ ਦੋ ਹੋਰ ਡੁੱਬੇ ਨੌਜਵਾਨਾਂ ਦੀ ਭਾਲ ਕਰ ਰਹੀਆਂ ਹਨ।

Leave a Reply

Your email address will not be published. Required fields are marked *