ਪ੍ਰਸ਼ਾਸਨ ਦੇ ਆਸ਼ਵਾਸਨ ਤੋਂ ਬਾਅਦ ਕਿਸਾਨਾਂ ਦਾ ਧਰਨਾ ਸਮਾਪਤ

ਫਗਵਾੜਾ, 29 ਜੂਨ (ਰਮਨਦੀਪ) ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਨਿਰਵਿਘਨ ਸਪਲਾਈ ਨਾ ਮਿਲਣ ਦੇ ਰੋਸ ਵਜੋਂ ਕਿਸਾਨਾ ਨੇ ਫਗਵਾੜਾ ਵਿਖੇ ਨੈਸ਼ਨਲ ਹਾਈਵੇ ਨੂੰ ਜਾਮ ਕਰਦੇ ਹੋਏ ਧਰਨਾ ਲਗਾਇਆ ਗਿਆ। ਕਿਸਾਨਾਂ ਦਾ ਧਰਨਾ ਸਮਾਪਤ ਕਰਵਾਉਣ ਅਤੇ ਉਨ੍ਹਾਂ ਦੀ ਮੁਸ਼ਕਿਲ ਸੁਣਨ ਲਈ ਐੱਸ.ਡੀ.ਐੱਮ ਫਗਵਾੜਾ ਸ਼ਾਇਰੀ ਮਲਹੋਤਰਾ ਅਤੇ ਪਾਵਰਕਾਮ ਦੇ ਐਕਸੀਅਨ ਰਜਿੰਦਰ ਸਿੰਘ ਵਿਸੇਸ਼ ਤੌਰ ‘ਤੇ ਧਰਨੇ ਵਾਲੀ ਜਗ੍ਹਾ ਪਹੁੰਚੇ। ਇਸ ਮੌਕੇ ਐਕਸੀਅਨ ਰਜਿੰਦਰ ਸਿੰਘ ਨੇ ਕਿਸਾਨਾ ਨੂੰ ਆਸ਼ਵਾਸ਼ਨ ਦਿੱਤਾ ਕਿ ਉਨਾਂ ਨੂੰ 8 ਘੰਟੇ ਲਗਾਤਾਰ ਹੀ ਬਿਜਲੀ ਦੀ ਸਪਲਾਈ ਦਿੱਤੀ ਜਾਵੇਗੀ।ਐਕਸੀਅਨ ਦਾ ਆਸ਼ਵਾਸ਼ਨ ਮਿਲਣ ਤੋਂ ਬਾਅਦ ਕਿਸਾਨਾ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ। ਕਿਸਾਨ ਆਗੂ ਸਤਨਾਮ ਸਿੰਘ ਸਾਹਨੀ ਅਤੇ ਕ੍ਰਿਪਾਲ ਸਿੰਘ ਮੂਸਾਪੁਰ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਨਾ ਮਿਲੀ ਤਾਂ ਉਹ ਇਸ ਤੋਂ ਵੀ ਤਿੱਖਾ ਸੰਘਰਸ਼ ਸ਼ੁਰੂ ਕਰਨਗੇ ਜਿਸ ਦੀ ਜਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ।

Leave a Reply

Your email address will not be published. Required fields are marked *