ਲੋਕ ਇਨਸਾਫ ਪਾਰਟੀ ਵੱਲੋਂ ਕੇਂਦਰ ਸਰਕਾਰ ਖਿਲਾਫ ਰੋਸ ਧਰਨਾ ਤੇ ਵਿਰੋਧ ਮਾਰਚ

ਫਗਵਾੜਾ, 30 ਜੂਨ (ਰਮਨਦੀਪ) – ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਅਤੇ ਕੇਂਦਰ ਸਰਕਾਰ ਦੀ ਕਿਸਾਨਾਂ ਨਾਲ ਰੁਕੀ ਹੋਈ ਗੱਲਬਾਤ ਮੁੜ ਸ਼ੁਰੂ ਕਰਵਾਉਣ ਲਈ ਲੋਕ ਇਨਸਾਫ ਪਾਰਟੀ ਵੱਲੋਂ ਫਗਵਾੜਾ ਦੇ ਗੁਰੂ ਹਰਗੋਬਿੰਦ ਨਗਰ ਵਿਖੇ ਰੋਸ ਧਰਨਾ ਤੇ ਵਿਰੋਧ ਮਾਰਚ ਕੀਤਾ ਜਾ ਰਿਹਾ ਹੈ। ਇਸ ਰੋਸ ਧਰਨੇ ਅਤੇ ਵਿਰੋਧ ਮਾਰਚ ਵਿਚ ਲੋਕ ਇਨਸਾਫ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਸਰਪ੍ਰਸਤ ਬਲਵਿੰਦਰ ਸਿੰਘ ਬੈਂਸ ਖਾਸ ਤੌਰ ‘ਤੇ ਪਹੁੰਚ ਰਹੇ ਹਨ।

Leave a Reply

Your email address will not be published. Required fields are marked *