ਨਵੀਂ ਦਿੱਲੀ, 1 ਜੁਲਾਈ – ਮਹਿੰਗਾਈ ਨਾਲ ਜੂਝ ਰਹੇ ਲੋਕਾਂ ਨੂੰ ਇੱਕ ਹੋਰ ਝਟਕਾ ਲੱਗਾ ਹੈ।ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਸਬਸਿਡੀ ਵਾਲੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਅੱਜ ਤੋਂ 25.50 ਰੁਪਏ ਅਤੇ 19 ਕਿੱਲੋਗ੍ਰਾਮ ਵਾਲੇ ਕਮਰਸ਼ੀਅਲ ਸਿਲੰਡਰ ਦੀ ਕੀਮਤ 76 ਰੁਪਏ ਵਧਾ ਦਿੱਤੀ ਗਈ ਹੈ। ਦਿੱਲੀ ‘ਚ 14.2 ਕਿੱਲੋਗ੍ਰਾਮ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 809 ਰੁਪਏ ਤੋਂ ਵਧ ਕੇ 834.50 ਰੁਪਏ ਅਤੇ ਕਮਰਸ਼ੀਅਲ ਸਿਲੰਡਰ ਦੀ ਕੀਮਤ 1550 ਰੁਪਏ ਹੋਵੇਗੀ।