ਨਵੀਂ ਦਿੱਲੀ, 1 ਜੁਲਾਈ – ਡਿਜ਼ੀਟਲ ਇੰਡੀਆ ਦੇ ਅੱਜ 6 ਸਾਲ ਪੂਰੇ ਹੋਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਅਭਿਆਨ ਦੇ ਲਾਭਪਾਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਡਿਜ਼ੀਟਲ ਹੋਣਾ ਸਮੇਂ ਦੀ ਮੁੱਖ ਮੰਗ ਹੈ ਤੇ ਕੋਰੋਨਾ ਮਹਾਂਮਾਰੀ ਨੇ ਇਸ ਪ੍ਰਕਿਰਿਆ ਨੂੰ ਤੇਜ ਕਰ ਦਿੱਤਾ ਹੈ। ਕੇਂਦਰ ਸਰਕਾਰ ਦੀ ਕੋਸ਼ਿਸ਼ ਹੈ ਕਿ ਪਿੰਡਾਂ ‘ਚ ਸਸਤੀ ਤੇ ਚੰਗੀ ਇੰਟਰਨੈੱਟ ਕਨੈਕਟੀਵਿਟੀ ਮਿਲੇ, ਸਸਤੇ ਮੋਬਾਈਲ ਤੇ ਦੂਸਰੇ ਮਾਧਿਅਮ ਉਪਲਬਧ ਹੋਣ ਤਾਂ ਕਿ ਗਰੀਬ ਤੋਂ ਗਰੀਬ ਬੱਚਾ ਵੀ ਚੰਗੀ ਪੜਾਈ ਕਰ ਸਕੇ।