ਫਗਵਾੜਾ, 2 ਜੁਲਾਈ (ਰਮਨਦੀਪ, ਅੇਮ.ਐੱਸ.ਰਾਜਾ) – ਕੇਂਦਰ ਸਰਕਾਰ ਦੀ ਅਗਵਾਈ ਵਿਚ ਆਏ ਦਿਨ ਪੈਟਰੋਲ-ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਵੱਲੋਂ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਤਹਿਸੀਲ ਕੰਪਲੈਕਸ ਫਗਵਾੜਾ ਵਿਖੇ 10 ਵਜੇ ਕੇਂਦਰ ਸਰਕਾਰ ਖਿਲਾਫ ਧਰਨਾ ਦਿੱਤਾ ਜਾਵੇਗਾ। ਇਸੇ ਤਰਾਂ ਕਾਂਗਰਸ ਦੇ ਦੂਸਰੇ ਧੜੇ ਵੱਲੋਂ ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ ਦੀ ਅਗਵਾਈ ਵਿਚ ਰੈਸਟ ਹਾਊਸ ਫਗਵਾੜਾ ਵਿਖੇ ਵੀ 10 ਵਜੇ ਕੇਂਦਰ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।