ਮੰਡੀ ਕਿਲਿਆਂਵਾਲੀ, 2 ਜੁਲਾਈ –ਬਿਜਲੀ ਦੇ ਲੱਗ ਰਹੇ ਕੱਟਾਂ ਖਿਲਾਫ ਪੰਜਾਬ ਭਰ ਵਿਚ ਬਿਜਲੀ ਘਰਾਂ ਅੱਗੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਧਰਨੇ ਦਿੱਤੇ ਗਏ। ਇਸ ਦੇ ਤਹਿਤ ਅਕਾਲੀ ਦਲ ਹਲਕਾ ਲੰਬੀ ਵੱਲੋਂ ਵੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਲੰਬੀ ਦੇ ਬਿਜਲੀ ਦਫਤਰ ਅੱਗੇ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਕੰਮੇਪਨ ਕਾਰਨ ਕਈ ਕਈ ਥਰਮਲ ਪਲਾਂਟ ਬੰਦ ਹੋ ਗਏ ਹਨ ਤੇ ਬਿਜਲੀ ਸਮਰਥਾ ਦੇ ਮਾਮਲੇ ‘ਚ ਪੰਜਾਬ ਫੇਲ੍ਹ ਹੋ ਗਿਆ ਹੈ ਜਿਸ ਕਰਕੇ ਸੂਬੇ ਭਰ ‘ਚ ਲੋਕ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਆਪਣੇ ਉੱਪਰ ਨਾਜਾਇਜ ਮਾਈਨਿੰਗ ਖਿਲਾਫ ਕੀਤੇ ਪ੍ਰਦਰਸ਼ਨਾਂ ਨੂੰ ਲੈ ਕੇ ਦਰਜ ਮਾਮਲੇ ‘ਤੇ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਵੰਗਾਰ ਦਿੱਤੀ ਕਿ ਮੁਕੱਦਮਾ ਤਾਂ ਦਰਜ ਕਰ ਦਿੱਤਾ, ਹੁਣ ਜੇ ਹਿੰਮਤ ਹੈ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਦਿਖਾਓ।