ਲੁਧਿਆਣਾ, 3 ਜੁਲਾਈ – ਲੁਧਿਆਣਾ ਦੇ ਆਰ.ਕੇ ਰੋਡ ‘ਤੇ ਪੈਂਦੀ ਹਿੰਦੋਸਤਾਨ ਟਾਇਰ ਨਾਂਅ ਦੀ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਦਿਆ ਹੀ ਫਾਇਰ ਬ੍ਰਿਗੇਡ ਦੀਆਂ 2 ਦਰਜਨ ਤੋਂ ਵੱਧ ਗੱਡੀਆਂ ਦੀ ਮਦਦ ਨਾਲ ਅੱਗ ਉੱਪਰ ਕਾਬੂ ਪਾਇਆ ਗਿਆ। ਅੱਗ ਵਿਚ ਜਾਨੀ ਨੁਕਸਾਨ ਹੋਣ ਤੋਂ ਤਾਂ ਬਚਾਅ ਹੋ ਗਿਆ ਪਰ ਫੈਕਟਰੀ ਅੰਦਰ ਪਿਆ ਲੱਖਾਂ ਰੁਪਏ ਦਾ ਕੱਚਾ ਤੇ ਤਿਆਰ ਮਾਲ ਸੜ ਕੇ ਸੁਆਹ ਹੋ ਗਿਆ।ਅੱਗ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।