ਚੰਡੀਗੜ੍ਹ, 3 ਜੁਲਾਈ – ਬਿਜਲੀ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੰਡੀਗੜ੍ਹ ਸਥਿਤ ਸਿਸਵਾਂ ਹਾਊਸ ਦੇ ਘੇਰਾਓ ਦੀ ਕੋਸ਼ਿਸ਼ ਕੀਤੀ ਗਈ।ਸਿਸਵਾਂ ਹਾਊਸ ਵੱਲ ਵੱਧ ਰਹੇ ਪਾਰਟੀ ਵਰਕਰਾਂ ਨੂੰ ਪੁਲਿਸ ਨੇ ਦੂਸਰੀ ਬੈਰੀਕੇਡਿੰਗ ਲਗਾ ਕੇ ਰੋਕ ਲਿਆ।ਇਸ ਦੌਰਾਨ ਪੁਲਿਸ ਨੇ ਭਗਵੰਤ ਮਾਨ ਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੂੰ ਹਿਰਾਸਤ ਵਿਚ ਲੈ ਲਿਆ।