ਫ਼ਾਜ਼ਿਲਕਾ, 3 ਜੁਲਾਈ – ਫ਼ਾਜ਼ਿਲਕਾ ਦੇ ਪਿੰਡ ਖੁਈਖੇੜਾ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪਹੁੰਚੇ ਕਾਂਗਰਸੀ ਵਿਧਾਇਕ ਸ਼ੇਰ ਸਿੰਘ ਘੁਬਾਇਆ ਨੂੰ ਪਿੰਡ ਵਾਸੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਵਿਧਾਇਕ ਘੁਬਾਇਆ ਦੇ ਨਾਲ ਆਏ ਪੁਲਿਸ ਮੁਲਾਜ਼ਮਾਂ ਨੇ ਪਿੰਡ ਦੀ ਪੰਚਾਇਤ ਦੇ ਮੈਂਬਰ ਦੇ ਥੱਪੜ ਮਾਰਿਆ ਜਦਕਿ ਉਨ੍ਹਾਂ ਦੇ ਸਮਰਥਕਾਂ ਨੇ ਪੰਚਾਇਤ ਮੈਂਬਰ ਨਾਲ ਬਦਲੂਕੀ ਕੀਤੀ।ਕਾਰਵਾਈ ਦੀ ਮੰਗ ਨੂੰ ਲੈ ਕੇ ਪਿੰਡ ਵਾਸੀਆਂ ਨੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਤੇ ਵਿਧਾਇਕ ਘੁਬਾਇਆ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲਿਸ ਵੱਲੋਂ ਵਿਧਾਇਕ ਘੁਬਾਇਆ ਨੁੰ ਪਿੰਡ ਤੋਂ ਸੁਰੱਖਿਅਤ ਬਾਹਰ ਕੱਢਿਆ ਗਿਆ।