ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਨੂੰ 3-5 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਦੇਣੀ ਚਾਹੀਦੀ ਹੈ ਬਿਜਲੀ – ਨਵਜੋਤ ਸਿੱਧੂ

ਅੰਮ੍ਰਿਤਸਰ, 4 ਜੁਲਾਈ – ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਸਰਕਾਰ ਨੂੰ ਦਿੱਤੇ ਲੋਕਪੱਖੀ 18 ਨੁਕਾਤੀ ਏਜੰਡੇ ਦੀ ਸ਼ੁਰੂਆਤ ਬਾਦਲਾਂ ਵੱਲੋਂ ਕੀਤੇ ਬਿਜਲੀ ਸਮਝੌਤਿਆ ਨੂੰ ਰੱਦ ਕਰਕੇ ਕੀਤੀ ਜਾਵੇ ਤੇ ਵਿਧਾਨ ਸਭਾ ਸੈਸ਼ਨ ਬੁਲਾ ਕੇ ਬਿਜਲੀ ਦੀਆਂ ਕੀਮਤਾਂ ਤੈਅ ਕਰਨ ਲਈ ਕਾਨੂੰਨ ਬਣਾਇਆ ਜਾਵੇ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ 9000 ਕਰੋੜ ਦੀ ਸਬਸਿਡੀ ਦੇ ਰਿਹਾ ਹੈ।ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਨੂੰ 10-12 ਰੁਪਏ ਪ੍ਰਤੀ ਯੂਨਿਟ ਦੀ ਬਜਾਇ 3-5 ਰੁਪਏ ਪ੍ਰਤੀ ਯੂਨਿਟ ਦੇ ਨਾਲ ਨਾਲ 300 ਯੂਨਿਟ ਮੁਫਤ ਤੇ 24 ਘੰਟੇ ਬਿਜਲੀ ਦੀ ਸਪਲਾਈ ਲਾਜ਼ਮੀ ਦੇਣੀ ਚਾਹੀਦੀ ਹੈ।ਇਹ ਲਾਗੂ ਕਰਨਾ ਸੰਭਵ ਹੈ।

Leave a Reply

Your email address will not be published. Required fields are marked *