ਫ਼ਰੀਦਕੋਟ, 9 ਜੁਲਾਈ – ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਨਾਮਜ਼ਦ ਕੀਤੇ ਆਈ.ਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਅਦਾਲਤ ਵਿਚ ਪੇਸ਼ ਹੋ ਕੇ ਨਾਰਕੋ ਟੈਸਟ ਲਈ ਅਦਾਲਤ ਨੂੰ ਲਿਖਤੀ ਰਜ਼ਾਮੰਦੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪਿਛਲੀ ਸਿਟ ਦੇ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਵੀ ਨਾਰਕੋ ਟੈਸਟ ਕਰਵਾਉਣ ਦੀ ਮੰਗ ਕੀਤੀ। ਇੱਥੇ ਦੱਸ ਦਈਏ ਕਿ ਹਾਈਕੋਰਟ ਦੇ ਹੁਕਮਾਂ ‘ਤੇ ਪੰਜਾਬ ਸਰਕਾਰ ਵੱਲੋਂ ਗਠਿਤ ਨਵੀਂ ਸਿਟ ਨੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਆਈ.ਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਦਾ ਨਾਰਕੋ ਟੈਸਟ ਕਰਵਾਉਣ ਲਈ ਅਦਾਲਤ ਨੂੰ ਅਰਜ਼ੀ ਦਿੱਤੀ ਸੀ। ਸੁਮੇਧ ਸੈਣੀ ਤੇ ਚਰਨਜੀਤ ਸ਼ਰਮਾ ਨੇ ਨਾਰਕੋ ਟੈਸਟ ਤੋਂ ਇਨਕਾਰ ਕਰ ਦਿੱਤਾ ਸੀ।