ਅੰਮ੍ਰਿਤਸਰ, 9 ਜੁਲਾਈ – ਭਾਜਪਾ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਪਾਰਟੀ ਵੱਲੋਂ ਭੇਜੇ ਗਏ ਕਾਰਨ ਦੱਸੋਂ ਨੋਟਿਸ ਦਾ ਜਵਾਬ ਦਿੰਦੇ ਹੋਏ ਸਪੱਸ਼ਟੀਕਰਨ ‘ਚ ਕਿਹਾ ਕਿ ਉਨ੍ਹਾਂ ਨੇ ਸਿਰਫ ਪੰਜਾਬ ਦੇ ਕਿਸਾਨਾਂ ਦੀ ਗੱਲ ਕੀਤੀ ਹੈ ਜੋ ਕਿ ਅਨੁਸ਼ਾਸਨਹੀਣਤਾ ਨਹੀਂ। ਪਾਰਟੀ ਜਾਂ ਪਾਰਟੀ ਆਗੂਆਂ ਖਿਲਾਫ ਉਨ੍ਹਾਂ ਨੇ ਕੋਈ ਗੱਲ ਨਹੀਂ ਕਹੀ।